Monday, March 16, 2026

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਐਤਵਾਰ ਵਾਲੇ ਦਿਨ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਅਤੇ ਮਾਡਲ ਟਾਊਨ ਫੇਜ਼-3 ਦੀਆਂ ਸੰਗਤਾਂ ਵਲੋਂ ਸਾਂਝਾ ਸਮਾਗਮ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਉਪਰੰਤ ਸੁਸਾਇਟੀ ਮੈਂਬਰਾਂ ਅਬਨਾਸ਼ ਸਿੰਘ ਸੋਢੀ, ਅਮਰਜੀਤ ਸਿੰਘ, ਕਿਸ਼ਨ ਸਿੰਘ ਅਤੇ ਗੁਰਦਰਸ਼ਨ ਸਿੰਘ ਵਲੋਂ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਸਮਾਗਮ ਦੀ ਸੰਪੂਰਨਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਅਮਰਜੀਤ ਸਿੰਘ,  ਰਾਕੇਸ਼ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਨਰਿੰਦਰ ਸਿੰਘ ਹੈਪੀ, ਦਿਲਬਾਗ ਸਿੰਘ, ਦਿਲਜੀਤ ਸਿੰਘ, ਗੁਰਿੰਦਰ ਸਿੰਘ ਸਾਹਨੀ ਆਦਿ ਮੈਂਬਰਾਂ ਨੇ ਭਾਗ ਲਿਆ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply