ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਅਧੀਨ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ 11 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ 11 ਮਾਰਚ 2017 ਨੂੰ ਸਥਾਨਕ ਐਸ.ਐਮ.ਡੀ ਆਰ.ਐਸ.ਡੀ ਕਾਲਜ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਵੋਟਾਂ ਦੀ ਗਿਣਤੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਆਪਣੇ ਸਥਾਨਕ ਦਫਤਰ ਮਿੰਨੀ ਸਕੱਤਰੇਤ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਇਕ ਮੀਟਿੰਗ ਦੇ ਦੋਰਾਨ ਦਿੱਤੀ।
ਇਸ ਮੋਕੇ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਵਧੀਕ ਜਿਲ੍ਹਾ ਚੋਣ ਅਫਸਰ ਪਠਾਨਕੋਟ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ , ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 002-ਭੋਆ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002-ਭੋਆਂ ਅਤੇ 003-ਵਿਧਾਨ ਸਭਾ ਹਲਕਾ ਪਠਾਨਕੋਟ ਦੀ ਗਿਣਤੀ ਦਾ ਕੰਮ ਸਥਾਨਕ ਐਸ.ਐਮ.ਡੀ ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਉਹ ਹਰ ਰੋਜ ਸਟਰੋਂਗ ਰੂਮ ਦਾ ਜਾਇਜਾ ਲੈਣਾ ਯਕੀਨੀ ਬਣਾਉਂਣ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਨਿਰਧਾਰਤ ਕੀਤੇ ਸਥਾਨ ਤੇ ਜਿਨ੍ਹਾਂ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਨ੍ਹਾਂ ਹਰ ਇਕ ਕਰਮਚਾਰੀਆਂ ਦੇ ਪਹਿਚਾਣ ਕਾਰਡ ਬਣਾਏ ਜਾਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ 11 ਮਾਰਚ ਲਈ ਕੀਤੇ ਜਾਣ ਵਾਲੇ ਹੋਰ ਕੰਮਾਂ ਦਾ ਵੀ ਜਾਇਜਾ ਲਿਆ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media