ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਮਾਝਾ ਖੇਤਰ ਦੇ ਪੰਜਾਬੀ ਸੱਥ ਬੁਤਾਲਾ ਵਲੋਂ ਬੀਤੇ ਦਿਨੀ ਕਰਵਾਏ ਗਏ ਮੇਲੇ ਮੌਕੇ ਮੁੱਖ ਮਹਿਮਾਨ ਬੀ.ਬੀ.ਕੇ.ਡੀ.ਏ.ਵੀ. ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਜੀ ਨੂੰ ਅੱਜ ਕਾਲਜ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਕੱਤਰ ਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਤੇ ਮੀਤ ਪ੍ਰਧਾਨ ਡਾ. ਰਾਣੀ ਨੇ ਸਨਮਾਨ ਚਿੰਨ ਸਮੇਤ ਫੁਲਕਾਰੀ ਭੇਂਟ ਕਰਕੇ ਉਹਨਾਂ ਦਾ ਸਨਮਾਨ ਕੀਤਾ।
ਪ੍ਰਿੰਸੀਪਲ ਮੈਡਮ ਵਾਲੀਆ ਜੀ ਦੀਆਂ ਮਾਝਾ ਖੇਤਰ ’ਚ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਾਏ ਯੋਗਦਾਨ ਦਾ ਧੰਨਵਾਦ ਕੀਤਾ। ਉਹਨਾਂ ਹੋਰ ਬੋਲਦਿਆਂ ਕਿਹਾ ਕਿ ਪ੍ਰਿੰਸੀਪਲ ਵਾਲੀਆ ਜੀ ਨੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ’ਚ ਮੋਹਰੀ ਭੂਮਿਕਾ ਨਿਭਾਈ ਹੈ ਕਿਉਂਕਿ ਉਹ ਪੰਜਾਬੀ ਸਭਿਆਚਾਰ ਨੂੰ ਰੂਹ ਤੋਂ ਪਿਆਰ ਕਰਦੇ ਤੇ ਸਤਿਕਾਰਦੇ ਹਨ।
ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕਰਦਿਆਂ ਪ੍ਰਿੰ. ਡਾ. ਪੁਸ਼ਪਿੰਦਰ ਵਾਲੀਆ ਜੀ ਨੇ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸੰਧੂ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਬੀ.ਬੀ.ਕੇ.ਡੀ.ਏ.ਵੀ. ਦੇ ਸਮੂਹ ਕਾਲਜ ਪਰਿਵਾਰ ਦੀ ਹੈ ਅਤੇ ਅੱਗੋਂ ਵੀ ਰਹੇਗੀ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media