ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੌ ਅੱਜ ਤੋਂ ਸ਼ੁਰੂ ਹੋਈਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਵੱਲੋਂ ਅਬੋਹਰ ਅਤੇ ਫਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਬੋਰਡ ਦੀਆਂ ਪ੍ਰੀਖਿਆਵਾਂ ਲਈ ਕੁਲ 108 ਸੈਂਟਰ ਬਣਾਏ ਗਏ ਹਨ। ਜਿਨ੍ਹਾਂ ਵਿਚੋਂ 56 ਸੈਂਟਰ ਬਾਰਵੀਂ ਜਮਾਤ ਲਈ ਅਤੇ 52 ਸੈਂਟਰ ਦਸਵੀਂ ਜਮਾਤ ਲਈ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ 6 ਫਲਾਇੰਗ ਅਤੇ ਛਾਪਾਮਾਰ ਦਸਤੇ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ 4 ਸਕੂਲਾਂ ‘ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ, ਅਮਰ ਪੁਰਾ ਅਤੇ ਐਸ ਡੀ ਸੀਨੀਅਰ ਸੈਕੰਡਰੀ ਸਕੂਲਾਂ ਫਜ਼ਿਲਕਾ ‘ਚ ਅਚਨਚੇਤ ਚੈਕਿੰਗ ਕੀਤੀ ਗਈ ਹੈ ਪਰ ਇਸ ਚੈਕਿੰਗ ਦੌਰਾਨ ਨਕਲ ਸਬੰਧੀ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਪੂਰੇ ਅਮਨ ਅਮਾਨ ਨਾਲ ਹੋ ਰਹੀਆਂ ਹਨ ਅਤੇ ਪਹਿਲਾਂ ਜਿੱਥੇ ਪ੍ਰੀਖਿਆਵਾਂ ਦੇ ਸਮੇਂ ਸੈਂਟਰਾਂ ਦੇ ਆਲੇ ਦੁਆਲੇੇ ਪੂਰੀ ਭੀੜ ਲੱਗੀ ਰਹਿੰਦੀ ਸੀ ਮੌਜੂਦਾ ਸਮੇਂ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸੈਂਟਰਾਂ ਦੇ ਬਾਹਰ ਅਤੇ ਆਲੇ ਦੁਆਲੇ ਪੂਰੀ ਤਰ੍ਹਾਂ ਨਾਲ ਸ਼ਾਂਤੀ ਦਾ ਮਹੋਲ ਅਤੇ ਇੱਕ ਵੀ ਬਾਹਰੀ ਆਦਮੀ ਵਿਖਾਈ ਨਹੀਂ ਦਿੱਤਾ ਊਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਨੂੰ ਲੈਕੇ ਪੂਰੀ ਤਰ੍ਹਾਂ ਸਖ਼ਤੀ ਵਰਤੀ ਜਾ ਰਹੀ ਹੈ ਤਾਕਿ ਨਕਲ ਵਰਗੀ ਬੁਰਾਈ ਨੂੰ ਰੋਕਿਆ ਜਾ ਸਕੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media