ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪਸੋਟ- ਹਰਿੰਦਰ ਪਾਲ ਸਿੰਘ)- ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਦੀਆ ਲੰਮੇ ਸਮੇਂ ਤੋਂ ਲਟਕ ਰਹੀਆ ਆਰਥਿਕ ਮੰਗਾਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜੋਰਦਾਰ ਸੰਘਰਸ਼ ਵਿਢੇਗੀ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਇੱਕ ਪ੍ਰੈਸ ਮਿਲਣੀ ਦੌਰਾਨ ਕੀਤਾ।ਉਹਨਾਂ ਦੱਸਿਆ ਕਿ ਯੂਨੀਅਨ ਨੇ ਸੰਘਰਸ਼ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਸੰਘਰਸ਼ ਨਵੀ ਸਰਕਾਰ ਦੀ ਆਮਦ ਤੋਂ ਬਾਅਦ ਹੀ ਆਰੰਭਿਆ ਜਾਵੇਗਾ। ਲਾਹੌਰੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਸੈਕੰਡਰੀ ਵਿੰਗ ਦੇ ਮੁਕਾਬਲੇ ਬਰਾਬਰ ਵਿੱਦਿਅਕ ਯੋਗਤਾ ਹੋਣ ਦੇ ਬਾਵਜੂਦ ਵੀ ਪ੍ਰਾਇਮਰੀ/ਐਲੀਮੈਂਟਰੀ ਵਿੰਗ ਨੂੰ ਘੱਟ ਗਰੇਂਡ ਦੇ ਰਿਹਾ ਹੈ।ਉਹਨਾਂ ਦੱਸਿਆ ਕਿ ਈ.ਟੀ.ਯੂ ਪੰਜਾਬ ਹਰ ਹਾਲਤ ਵਿੱਚ ਪ੍ਰਾਇਮਰੀ ਵਰਗ ਨੂੰ ਸੈਕੰਡਰੀ ਵਰਗ ਦੇ ਬਰਾਬਰ ਗਰੇਂਡ ਪੇਂਅ ਦਿਵਾ ਕੇ ਹੀ ਦਮ ਲਵੇਗੀ। ਇਸ ਮੌਕੇ ਲਖਬੀਰ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਤੁੰਗ, ਨਵਦੀਪ ਸਿੰਘ ਵਿਰਕ, ਸਤਨਾਮ ਸਿੰਘ ਭੁੱਲਰ, ਵਿਪਨ ਸ਼ਰਮਾ, ਗੁਰਪ੍ਰੀਤ ਸਿੰਘ ਬਾਜਵਾ ਭੁਪਿੰਦਰ ਸਿੰਘ ਠੱਠੀਆ ਆਦਿ ਆਗੂ ਹਾਜ਼ਰ ਸਨ ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media