ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪਸੋਟ- ਹਰਿੰਦਰ ਪਾਲ ਸਿੰਘ)- ਭਗਵਾਨ ਵਾਲਮੀਕੀ ਸ਼ਕਤੀ ਸੰਗਠਨ ਹਮੇਸ਼ਾਂ ਜੁਲਮ ਦੇ ਖਿਲਾਫ ਲੜਦਾ ਆਇਆ ਹੈ ਅਤੇ ਹੁਣ ਵੀ ਜਾਲਮਾਂ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਹਰਦੇਵ ਸਿੰਘ ਸੱਭਰਵਾਲ ਜਿਲ੍ਹਾ ਮੀਤ ਪ੍ਰਧਾਨ ਅੰਮ੍ਰਿਤਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਬੀਤੇ ਦਿਨੀਂ ਗਲੀ ਕਸ਼ਮੀਰੀਆਂ ਵਿੱਚ ਦੋ ਧਿਰਾਂ ਦੀ ਲੜਾਈ ਦੋਰਾਨ ਇਕ ਧਿਰ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਤ ਪੱਤਰਕਾਰ ਬਲਵਿੰਦਰ ਸਿੰਘ ਦੇ ਖਿਲਾਫ ਕਵਰੇਜ਼ ਕਰਨ `ਤੇ ਗਾਲੀ ਗਲੋਚ ਅਤੇ ਜਾਤੀਸੂਚਕ ਸ਼ਬਦ ਵਰਤਣੇ ਅਤਿ ਨਿੰਦਣਯੋਗ ਹਨ।ਉਹਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਪ੍ਰਧਾਨ ਨਾਲ ਗੱਲ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੋਕੇ ਉਹਨਾਂ ਨਾਲ, ਹਰਜਿੰਦਰ ਸਿੰਘ, ਜਸਪਾਲ, ਸੋਨੂ ਗਿੱਲ, ਬਿੱਟੂ ਗਿੱਲ, ਪਰਮਿੰਦਰ ਸਿੰਘ, ਵਿੱਕੀ, ਟੀਟੂ, ਜੋਬਨਦੀਪ ਸਿੰਘ, ਸੰਦੀਪ ਸਿੰਘ ਆਦਿ ਮੋਜੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media