ਚੌਂਕ ਮਹਿਤਾ, 28 ਫਰਵਰੀ (ਪੰਜਾਬ ਪੋਸਟ- ਅਮਨ ਰਜਧਾਨ)- ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ।
ਇਹ ਮੁਕਾਬਲੇ ਨਰਸਰੀ ਤੋਂ ਚੌਥੀ ਜਮਾਤ ਤੱਕ ਕਰਵਾਏ ਗਏ।ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਵਿੱਚ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਸੱਤ ਪਉੜੀਆਂ ਪਾਠ ਸ੍ਰੀ ਜਪੁਜੀ ਸਾਹਿਬ, ਐਲ.ਕੇ.ਜੀ ਦੇ ਵਿਦਿਆਰਥੀਆਂ ਨੇ 15 ਪਉੜੀਆਂ ਪਾਠ ਸ੍ਰੀ ਜਪੁਜੀ ਸਾਹਿਬ, ਯੂ.ਕੇ.ਜੀ ਦੇ ਵਿਦਿਆਰਥੀਆਂ ਨੇ 20 ਪਉੜੀਆਂ, ਪਹਿਲੀ ਕਲਾਸ ਨੇ 25 ਪਉੜੀਆਂ ਪਾਠ ਸ੍ਰੀ ਜਪੁਜੀ ਸਾਹਿਬ, ਦੂਸਰੀ ਕਲਾਸ ਨੇ ਸੰਪੂਰਨ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦਾ ਪਾਠ, ਤੀਸਰੀ ਅਤੇ ਚੌਥੀ ਕਲਾਸ ਨੇ ਸੰਪੂਰਨ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਕੀਰਤਨ ਸੋਹਿਲਾ ਦੀ ਬਾਣੀ ਕੰਠ ਕਰਕੇ ਇਨਾਮ ਪ੍ਰਾਪਤ ਕੀਤੇ।ਡਾਇਰੈਕਟਰ ਭਾਈ ਜੀਵਾ ਸਿੰਘ ਵੱਲੋਂ ਜੇਤੂ ਬੱਚਿਆਂ ਨੂੰ ਫੀਸ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਗਿਆ।ਇਸ ਮੌਕੇ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ) ਅਤੇ ਵਿੰਗ ਇੰਚਾਰਜ ਵੱਲੋਂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media