ਪੱਟੀ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ ਤੇ ਉਸ ਦਾ ਵਹੀਕਲ ਜ਼ਬਤ ਕਰ ਲਿਆ ਜਾਵੇਗਾ।
ਉਕਤ ਵਿਚਾਰ ਟ੍ਰੈਫਿਕ ਇੰਚਾਰਜ਼ ਪੱਟੀ ਬਲਵਿੰਦਰ ਸਿੰਘ ਤੇ ਉਨਾਂ ਦੀ ਟੀਮ ਵੱਲੋਂ ਖੇਮਕਰਨ ਰੋਡ ਚੁੰਗੀ ਨੇੜੇ ਵਾਹਨਾਂ ਦੇ ਚਾਲਾਨ ਕੱਟਣ ਮੌਕੇ ਕਹੇ।ਉਨਾਂ ਕਿਹਾ ਕਿ ਟ੍ਰੈਫਿਕ ਰੂਲਜ਼ ਦੀ ਉਲੰਘਣਾ ਕਰਨ ਵਾਲੇ 12 ਵਾਹਨਾਂ ਦੇ ਚਾਲਾਨ ਕੱਟ ਗਏ।ਉਨਾਂ ਨੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਸੜਕ ਉੱਪਰ ਚੱਲਣ ਵਾਲੇ ਵਿਅਕਤੀਆਂ ਨੂੰ ਆਪਣੇ ਕੋਲ ਪੂਰੇ ਕਾਗਜ਼ ਪੱਤਰ, ਲਾਇਸੰਸ, ਹੈਲਮੈਟ ਤੇ ਹੋਰ ਲੋੜੀਦਾ ਸਮਾਨ ਪੂਰਾ ਰੱਖਿਆ ਜਾਵੇ।ਉਨਾਂ ਕਿਹਾ ਕਿ ਜੇਕਰ ਕੋਈ ਵਾਹਨ ਚਾਲਕ ਟ੍ਰਿਪਲ ਸਵਾਰੀ ਜਾਂ ਹੁੱਲੜਬਾਜ਼ੀ ਕਰਦਾ ਫੜਿਆ ਗਿਆ ਤਾਂ ਉਸਦਾ ਵਾਹਨ ਜ਼ਬਤ ਕਰ ਲਿਆ ਜਾਵੇਗਾ।
Check Also
ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …
Punjab Post Daily Online Newspaper & Print Media