Wednesday, June 24, 2026

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ਵਿਖੇ ਤਿੰਨ ਆਰ.ਓ ਸਥਾਪਿਤ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਖੇ ਦੋ ਸਰਕਾਰੀ ਸਕੂਲਾਂ ਸਮੇਤ ਤਿੰਨ ਵੱਖ-ਵੱਖ ਜਗ੍ਹਾ ‘ਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਦੇ ਉਦਘਾਟਨ ਅੱਜ ਟਰੱਸਟ ਦੇ ਮੁੱਖੀ ਡਾ: ਐਸ.ਪੀ. ਸਿੰਘ ਓਬਰਾਏ ਨੇ ਕੀਤੇ।PPN2802201724
ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਵੱਲੋਂ ਇਹ ਆਰ.ਓ ਮਸ਼ੀਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ, ਸਰਕਾਰੀ ਕੰਨਿਆਂ ਸੀ: ਸੈਕੰ: ਸਕੂਲ ਮਾਹਣਾ ਸਿੰਘ ਰੋਡ ਅੰਮ੍ਰਿਤਸਰ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਮਕਬੂਲਪੁਰਾ ਵਿਖੇ ਸਥਾਪਿਤ ਕੀਤੀਆਂ ਗਈਆਂ। ਉਦਘਾਟਨ ਦੀ ਰਸਮ ਉਪਰੰਤ ਟਰੱਸਟ ਦੇ ਮੁੱਖੀ ਡਾ: ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਟਰੱਸਟ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲਦਾ ਯਕੀਨੀ ਬਣਾਉਣ ਲਈ ਹੁਣ ਤੱਕ 60 ਤੋਂ ਵਧੇਰੇ ਆਰ.ਓ. ਲਗਾਏ ਜਾ ਚੁੱਕੇ ਹਨ ਅਤੇ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਲੱਖ ਵਿਦਿਆਰਥੀਆਂ ਨੂੰ ਇਹ ਸਹੂਲਤ ਦੇਣ ਦਾ ਟੀਚਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ‘ਤੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪੁੱਜੇ ਸਰਕਲ ਸਿੱਖਿਆ ਅਫ਼ਸਰ ਜਲੰਧਰ ਜਸਪਾਲ ਸਿੰਘ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟਰੱਸਟ ਵੱਲੋਂ ਦਿੱਤੀ ਸਹੂਲਤ ਲਈ ਡਾ: ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੰਗੀ ਸਿੱਖਿਆ ਦੇ ਨਾਲ-ਨਾਲ ਨਿਰੋਗ ਸਮਾਜ ਸਿਰਜਣ ‘ਚ ਸਰਬੱਤ ਦਾ ਭਲਾ ਟਰੱਸਟ ਦਾ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ।ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ (ਸੈਕੰਡਰੀ) ਅਮਰਦੀਪ ਸਿੰਘ ਸੈਣੀ ਨੇ ਵੀ ਟਰੱਸਟ ਵੱਲੋਂ ਸਮਾਜ ਸੇਵਾ ਦੇ ਖੇਤਰ ‘ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਡਾ: ਓਬਰਾਏ ਨੂੰ ਬਾਕੀਆਂ ਲਈ ਪ੍ਰੇਰਨਾ ਸਰੋਤ ਦੱਸਿਆ।
ਇਸ ਮੌਕੇ ‘ਤੇ ਟਰੱਸਟ ਦੇ ਸਲਾਹਕਾਰ ਰਵਿੰਦਰ ਸਿੰਘ ਰੌਬਿਨ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਸ਼ਿਸ਼ਪਾਲ ਸਿੰਘ ਤਲਵੰਡੀ, ਐਕਸੀਅਨ ਜਗਦੇਵ ਸਿੰਘ ਛੀਨਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਜਤਿੰਦਰ ਸਿੰਘ ਸਿੱਧੂ, ਪ੍ਰਿੰ: ਕੁਲਜੀਤ ਕੌਰ ਖ਼ਹਿਰਾ, ਅਮਰਪ੍ਰੀਤ ਸਿੰਘ, ਹਰਜਿੰਦਰ ਸਿੰਘ ਹੇਰ ਅਤੇ ਮੰਗਦੇਵ ਸਿੰਘ ਛੀਨਾ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply