Wednesday, June 24, 2026

ਰਣਜੀਤ ਸਿੰਘ ਵਧੀਕ ਸਕੱਤਰ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਰਣਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। PPN2802201725
ਇਸ ਮੌਕੇ ਡਾ. ਰੂਪ ਸਿੰਘ ਸਕੱਤਰ ਤੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਸਾਂਝੇ ਤੌਰ ’ਤੇ ਬੋਲਦਿਆਂ ਕਿਹਾ ਕਿ ਰਣਜੀਤ ਸਿੰਘ ਵਧੀਕ ਸਕੱਤਰ 36 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਸੇਵਾ ਮਿਲਣੀ ਤੇ ਉਸ ਨੂੰ ਸਫਲਤਾ ਨਾਲ ਮੁਕੰਮਲ ਕਰਕੇ ਜਾਣਾ ਗੁਰੂ ਦੀ ਕ੍ਰਿਪਾ ਕਰਕੇ ਹੀ ਹੈ।ਰਣਜੀਤ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਰਣਜੀਤ ਸਿੰਘ ਨੇ ਪ੍ਰਬੰਧਕਾਂ, ਸਕੱਤਰਾਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸਮੇਂ-ਸਮੇਂ ਉਨ੍ਹਾਂ ਨੂੰ ਸਹਿਯੋਗ ਦਿੱਤਾ।
ਇਸ ਮੌਕੇ ਬਿਜੈ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਕੱਤਰ ਸਿੰਘ, ਜਗਜੀਤ ਸਿੰਘ, ਹਰਿੰਦਰਪਾਲ ਸਿੰਘ ਤੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਮਨਿੰਦਰ ਮੋਹਣ ਸਿੰਘ ਤੇ ਸਤਨਾਮ ਸਿੰਘ ਇੰਚਾਰਜ, ਇੰਦਰਪਾਲ ਸਿੰਘ ਚੀਫ ਅਕਾਊਟੈਂਟ, ਮੁਖਤਾਰ ਸਿੰਘ ਖਜ਼ਾਨਚੀ, ਗੋਪਾਲ ਸਿੰਘ ਤੇ ਮਨਜਿੰਦਰਪਾਲ ਸਿੰਘ ਅਕਾਊਟੈਂਟ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply