Wednesday, June 24, 2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿਕਲੀਗਰ ਸਿੱਖ ਵਣਜਾਰਿਆਂ ਦਾ ਸਨਮਾਨ 2 ਮਾਰਚ ਨੂੰ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ  ਨੇ ਕਿਹਾ ਕਿ ਸਿੱਖ ਕੌਮ ਦਾ ਅਹਿਮ ਅੰਗ ਮੰਨੇ ਜਾਂਦੇ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਪੰਥ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ ਹੈ।Pro. Kirpal Singh Badungar ਉਨ੍ਹਾਂ ਨੇ ਕਿਹਾ ਕਿ ਸਿੱਖ ਕਾਊਂਸਲ ਆਫ ਸਕਾਟਲੈਂਡ ਦੇ ਪ੍ਰਧਾਨ ਸੁਲੱਖਣ ਸਿੰਘ ਦੇ ਵੱਲੋਂ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਨਾਲ ਸਬੰਧਤ 170 ਮੈਂਬਰੀਂ ਸਿਕਲੀਗਰ ਸਿੱਖ ਵਣਜਾਰਿਆਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਜੱਥਾ ਨੂੰ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦਿਦਾਰੇ ਕਰਨ ਲਈ ਸ਼ਰਧਾ ਤੇ ਉਤਸ਼ਾਹ ਨਾਲ ਲੈ ਕੇ ਆਉਣਾ ਆਪਣੇ ਆਪ ਵਿਚ ਇਕ ਮਿਸਾਲੀ ਕਾਰਜ ਹੈ। ਇਸ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਨਾਲ ਸਬੰਧਤ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਪੰਜਾਬ ਵਿਖੇ ਸਥਿਤ ਗੁਰੂ ਸਾਹਿਬਾਨ ਦੇ ਇਤਿਹਾਸਕ ਗੁਰਧਾਮਾਂ ਜਿਨ੍ਹਾਂ ਵਿਚ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਸੁਲਤਾਨਪੁਰ ਲੋਧੀ ਅਤੇ ਚਮਕੌਰ ਸਾਹਿਬ ਆਦਿ ਦੇ ਦਰਸ਼ਨ ਦਿਦਾਰੇ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਸਾਂ ਉਪਲੱਬਧ ਕਰਵਾਈਆਂ ਗਈਆਂ ਹਨ, ਤਾਂ ਕਿ ਉਹ ਗੁਰੂ ਸਾਹਿਬਾਨ ਦੇ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਕੇ ਗੁਰ-ਇਤਿਹਾਸ, ਸਿੱਖ ਸਿਧਾਂਤਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਮਾਰਚ ਨੂੰ ਇਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਮੁੱਚਾ ਸਿੱਖ ਪੰਥ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਆਪਣੇ ਕਲਾਵੇ ਵਿਚ ਲੈਣ ਲਈ ਪੂਰੀ ਤਰ੍ਹਾਂ ਉਤਸੁਕ ਰਿਹਾ ਹੈ ਅਤੇ ਇਨ੍ਹਾਂ ਦੇ ਜੀਵਨ ਪੱਧਰ ਨੂੰ ਹੋਰ ਉਪਰ ਚੁੱਕਣ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਕਈ ਵੱਖ-ਵੱਖ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ, ਤਾਂ ਕਿ ਸਿਕਲੀਗਰ ਸਿੱਖ ਵਣਜਾਰਿਆਂ ਦੇ ਬੱਚੇ ਗੁਰਸਿੱਖੀ ਵਿਚ ਪ੍ਰਪੱਕ ਹੋ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣ ਸਕਣ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply