ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ)- ਚੀਫ ਖਾਲਸਾ ਦੀਵਾਨ ਵਲੋਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਵਿਚ ਸ਼ੋਮਣੀ ਅਕਾਲੀ ਦਲ (ਬਾਦਲ) ਦੀ ਜਿੱਤ `ਤੇ ਵਧਾਈ ਦਿਤੀ ਹੈ।ਦੀਵਾਨ ਦੇ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਜੇਤੂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਦਿੱਲੀ ਸ਼ੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਮੈਬਰਾਂ ਨੂੰ ਸਿੱਖ ਪੰਥ ਦਾ ਵਿਸ਼ਵਾਸ ਪ੍ਰਾਪਤ ਹੈ।
ਉਹਨਾਂ ਕਿਹਾ ਕਿ ਦਿੱਲੀ ਵਿਚ ਮਨਜੀਤ ਸਿੰਘ ਜੀ.ਕੇ ਦੀ ਯੋਗ ਅਗਵਾਈ, ਉਹਨਾਂ ਵਲੋਂ ਸਿੱਖਾਂ ਦੀ ਭਲਾਈ ਲਈ ਕੀਤੇ ਗਏ ਯਤਨਾ, ਗੁਰੂਦੁਆਰਿਆਂ ਦੇ ਕੀਤੇ ਵਿਕਾਸ ਕਾਰਜਾਂ ਕਰਕੇ ਹੀ ਦਿੱਲੀ ਦੀ ਸੰਗਤ ਨੇ ਉਹਨਾਂ `ਤੇ ਵਿਸ਼ਵਾਸ ਪ੍ਰਗਟਾਇਆ ਹੈ।ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ.ਕੇ ਆਪਣੀ ਬੁਲੰਦ ਸ਼ਖਸ਼ੀਅਤ ਤੇ ਸਿਰੜੀ ਯਤਨਾਂ ਨਾਲ ਸਰਕਾਰਾਂ ਤੋਂ ਸਿੱਖਾਂ ਲਈ ਹਾਂ ਪੱਖੀ ਸਹਿਯੋਗ ਲੈਣ ਦੀ ਕਾਬਲੀਅਤ ਰੱਖਦੇ ਹਨ ਅਤੇ ਉਹਨਾਂ ਦੀ ਜਿੱਤ ਇਸ ਗੱਲ ਨੂੰ ਯਕੀਨੀ ਬਣਾਉਂਦੀ ਹੈ।ਇਸ ਮੌਕੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਪ੍ਰਿਸੀਪਲ ਨਿਰਮਲ ਕੌਰ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media