Thursday, June 25, 2026

ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਕੀਰਤਨ ਸਮਾਗਮ ਆਯੋਜਿਤ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਉਪਰੰਤ ਬੀਬੀ ਪੁਖਰਾਜ ਕੌਰ ਅਤੇ ਮਿਸ਼ਨਦੀਪ ਸੇਵਾ ਸੁਸਾਇਟੀ ਦੇ ਰਾਗੀ ਜਥੇ ਵਲੋਂ ਵੀ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ ਹਾਜਰੀ ਲਗਵਾਈ ਗਈ।PPN0203201714ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਲੋਂ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਚੀਫ਼ ਮੈਡੀਕਲ ਅਫਸਰ ਦੀ ਸੇਵਾ ਨਿਭਾਅ ਰਹੇ ਡਾ: ਐਸ.ਪੀ.ਐਸ ਸਚਦੇਵਾ ਅਤੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਵਿਖੇ ਬਤੌਰ ਪ੍ਰੋਫੈਸਰ ਡਾ: ਸ਼੍ਰੀਮਤੀ ਜਸਦੀਪ ਕੌਰ ਸਚਦੇਵਾ ਨੂੰ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਅਤੇ ਗੁਰਦੁਆਰਾ ਇੰਚਾਰਜ ਡਾ: ਅਮਰਪਾਲੀ ਕੌਰ ਨੂੰ ਸਨਮਾਨਿਤ ਕੀਤਾ ਗਿਆ।ਵਜੋਂ ਸੇਵਾ ਨਿਭਾਅ ਰਹੇ ਹਨ। ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਸਮੂਹ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਵਿਚ ਬਾਬਾ ਬਲਦੇਵ ਸਿੰਘ, ਖੁਸ਼ਵੰਤ ਸਿੰਘ, ਇੰਜੀ: ਗੁਰਨੂਰ ਕੌਰ, ਸੈਂਟਰਲ ਖਾਲਸਾ ਯਤੀਮਖਾਨਾ ਅਤੇ ਛੇਹਰਟਾ ਸਾਹਿਬ ਤੋਂ ਸੰਗਤ ਬਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਮੈਂਬਰ ਇੰਚਾਰਜ ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਨੇ ਹਾਜਰ ਸੰਗਤਾਂ ਦਾ ਧੰਨਵਾਦ ਕੀਤਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply