Monday, August 10, 2026

ਕਬੱਡੀ ਟੂਰਨਾਮੈਂਟ ਰਾਜੋਮਾਜਰਾ ਵਿਖੇ 4 ਤੇ 5 ਮਾਰਚ ਨੂੰ

ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਅਤੇ ਗਰਾਮ ਪੰਚਾਇਤ ਪਿੰਡ ਰਾਜੋਮਾਜਰਾ ਵੱਲੋਂ ਸਲਾਨਾ ਕਬੱਡੀ ਟੂਰਨਾਮੈਂਟ 4 ਅਤੇ 5 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਯੂਥ ਕਲੱਬ ਦੇ ਪ੍ਰਧਾਨ ਐਡਵੋਕੇਟ ਬਲਜਿੰਦਰ ਸਿੰਘ ਬਲਜਿੰਦਰ ਸਿੰਘ ਹਰੀਕਾ ਨੇ ਕਿਹਾ ਕਿ ਇਸ ਟੂਰਨਾਮੈਂਟ ਵਿੱਚ 4 ਮਾਰਚ ਨੂੰ 42 ਕਿਲੋ ਅਤੇ 55 ਕਿਲੋ ਦੇ ਖਿਡਾਰੀਆਂ ਦੇ ਮੈਚ ਹੋਣਗੇ ਅਤੇ 5 ਮਾਰਚ ਨੂੰ 75 ਕਿਲੋ ਭਾਰ ਦੇ ਅਤੇ ਇੱਕ ਪਿੰਡ ਦੇ ਓਪਨ ਮੁਕਾਬਲੇ ਵੀ ਕਰਵਾਏ ਜਾਣਗੇ।ਉਹਨਾਂ ਦੱਸਿਆ ਕਿ ਇੱਕ ਪਿੰਡ ਦੀ ਟੀਮ ਵਿੱਚ 3 ਖਿਡਾਰੀ ਹੋਰ ਦੂਸਰੇ ਪਿੰਡ ਦੇ ਵੀ ਹੋ ਸਕਦੇ ਹਨ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ ਦੇਣ ਦੇ ਨਾਲ-ਨਾਲ ਚੰਗੇ ਰੇਡਰ ਅਤੇ ਸਟਾਫਰ ਖਿਡਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਹਨਾਂ ਇਸ ਕੱਬਡੀ ਟੂਰਨਾਮੈਂਟ ਵਿੱਚ  ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply