ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਜਾਣੀ-ਪਛਾਣੀ ਅੰਤਰਰਾਸ਼ਟਰੀ ਪੱਧਰ ਦੀ ਵਿਦਵਾਨ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਅਕਾਦਮੀ ਆਫ ਮੈਡੀਕਲ ਸਪੈਸ਼ੈਲਟੀਜ਼ ਪੰਜਾਬ ਸਾਲ 2017 ਦਾ ਪੂਰੇ ਪੰਜਾਬ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ।
ਜਿਸ ਦੀ ਲਿਖਤੀ ਸੂਚਨਾ ਪੰਜਾਬ ਆਈ.ਐਮ.ਏ ਦੇ ਪ੍ਰਧਾਨ ਡਾ. ਰਜਿੰਦਰ ਸ਼ਰਮਾ ਨੇ ਡਾਕਟਰ ਨੇਕੀ ਨੂੰ ਭੇਜੀ ਹੈ।ਡਾ. ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੇ ਭਾਰਤ ਵਿੱਚ ੳੇੇੁੱਚਾ ਹੋਇਆ ਹੈ।ਇਥੇ ਇਹ ਵਰਨਣਯੋਗ ਹੈ ਕਿ ਡਾਕਟਰ ਨੇਕੀ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡ ਵਿੱਚ ਵੀ ਦਰਜ਼ ਹੋ ਚੁੱਕਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media