Wednesday, September 30, 2026

ਘਨੌਰੀ ਕਲਾਂ ਸਕੂਲ ਨੇ ਮਨਾਇਆ ਵਿਸ਼ਵ ਵੈਟਲੈਂਡ ਪ੍ਰੋਟੈਕਸ਼ਨ ਡੇਅ

ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਸੁਰਿੰਦਰ ਕੌਰ ਦੀ ਅਗੁਵਾਈ ਵਿੱਚ ਵਿਸ਼ਵ ਵੈਟਲੈਂਡ ਪ੍ਰੋਟੈਕਸ਼ਨ ਡੇਅ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਚਾਰਟ, ਪੋਸਟਰ ਮੁਕਾਬਲੇ ਕਰਵਾਏ ਗਏ।PPN0303201711ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਇੰਸ ਅਧਿਆਪਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵੈਟਲੈਂਡਜ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਦਿਨੋ-ਦਿਨ ਵਧ ਰਹੀ ਗਲੋਬਲ ਕਾਰਬਨ ਕਾਰਨ ਸਾਡੀਆਂ ਵੈਟਲੈਂਡਜ਼ ਨੂੰ ਖਤਰਾ ਪੈਦਾ ਹੋ ਰਿਹਾ ਹੈ। ਵੈਟਲੈਂਡਜ ਹੀ ਗਲੋਬਲ ਕਾਰਬਨ ਦੀ ਮਾਤਰਾ ਨੂੰ ਸੀਮਿਤ ਰੱਖਣ ਵਿੱਚ ਸਹਾਈ ਹੁੰਦੀ ਹੈ। ਇਸ ਸਬੰਧੀ ਦਿਲਪ੍ਰੀਤ ਸਿੰਘ ਸਾਇੰਸ ਅਧਿਆਪਕ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਵਿਦਿਆਰਥੀਆਂ ਨੂੰ ਹਰ ਸੰਭਵ ਢੰਗ ਨਾਲ ਵੈੱਟਲੈਂਡਜ ਦੀ ਰਖਿਆ ਕਰਣ ਲਈ ਪ੍ਰੇਰਿਤ ਕੀਤਾ ਤਾਂ ਜੋ ਕਾਰਬਨ ਦੇ ਯੋਗਿਕਾਂ ਦੀ ਮਿਕਦਾਰ ਨੂੰ ਘਟਾਇਆ ਜਾ ਸਕੇ।ਇਸ ਮੌਕੇ ਹਰਮਨਜੀਤ ਕੌਰ,ਰਾਜਿੰਦਰ ਕੌਰ, ਨਵਦੀਪ ਰਾਣੀ, ਚਮਨਦੀਪ ਸ਼ਰਮਾ, ਮਨਜੀਤ ਕੌਰ ,ਸੰਗੀਤਾ ਰਾਣੀ, ਰਜਨੀ ਰਾਣੀ ਆਦਿ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply