ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸ.ਕੇ. ਅਗਰਵਾਲ ਮਾਨਯੌਗ ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਵਧੀਕ ਜ਼ਿਲਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਪੰਚਾਇਤ ਘਰ ਸ਼ਮਸ਼ਾਬਾਦ ਅਤੇ ਕਾਵਾਂ ਵਾਲੀ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।
ਸੈਮੀਨਾਰ ਦੌਰਾਨ ਸਤਪਾਲ ਸੇਤਿਆ (ਵਿਤਿਆ ਸਾਖਰਤਾ ਸਲਾਹਕਾਰ) ਨੇ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਅਤੇ ਡਿਜ਼ੀਟਲ ਬੈਂਕਿਗ/ਕੈਸ਼ਲੇਸ ਬੈਂਕਿੰਗ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਜਿਲਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਪੈਨਲ ਵਕੀਲ ਗੁਲਸ਼ਨ ਮਹਰੋਕ ਨੇ ਦੱਸਿਆ ਕਿ ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ। ਉਨਾਂ ਦਸਿਆ ਕਿ ਪਾਣੀ ਬਹੁਤ ਅਮੁਲ ਹੈ ਸਾਨੂੰ ਸਰਕਾਰ ਦੀ ਪਾਣੀ ਦੀ ਬੱਚਤ ਦੀ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹਿਦਾ ਹੈ। ਇਸ ਤੋਂ ਬਾਦ ਪੈਰਾ ਲੀਗਲ ਵਲੰਟੀਅਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਅਤੇ ਨਾਲਸਾ ਦੁਆਰਾ ਚਲਾਈਆਂ ਦੋ ਨਵੀਆਂ ਸਕੀਮਾਂ ਦੀ ਜਾਣਕਾਰੀ ਜੋ ਕਿ ਤੇਜ਼ਾਬ ਪੀੜਤ ਮੁਆਵਜ਼ਾ ਸਕੀਮ ਅਤੇ ਸੀਨੀਅਰ ਸੀਟੀਜ਼ਨ ਸਕੀਮ ਸਨ। ਉਨਾਂ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਵੀ ਹਨ ਅਤੇ ਇਨਾਂ ਤੱਕ ਜਾਣਕਾਰੀ ਪਹੁੰਚਾਉਣ ਨਾਲ ਹਰ ਵਰਗ ਤੱਕ ਪਹੁੰਚ ਜਾਂਦੀ ਹੈ। ਇਸ ਨਾਲ ਹੀ ਸਾਰਿਆਂ ਨੂੰ ਅਪੀਲ ਵੀ ਕੀਤੀ ਕਿ ਸਾਨੂੰ ਆਪਣੇ ਆਲੇ-ਦੁਆਲੇ ਵੀ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਮੌਕੇ ਸਟਾਫ਼ ਮੈਂਬਰ ਰਮੇਸ਼ ਸਿੰਘ ਵੀ ਮੌਜ਼ੂਦ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ
ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …
Punjab Post Daily Online Newspaper & Print Media