ਖਿੱਲਚੀਆਂ, 3 ਮਾਰਚ (ਪੰਜਾਬ ਪੋਸਟ- ਸੁੱਚਾ ਸਿੰਘ ਧੂਲਕਾ) – ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਇਤਿਹਾਸਕ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਰਈਆ ਅਤੇ ਅਜੀਤ ਸਿੰਘ ਧਿਆਨਪੁਰ ਮੈਂਬਰ ਜਿਲਾ ਪ੍ਰੀਸ਼ਦ ਨੇ ਧੂਲਕਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਹ ਜਿੱਤ ਮਨਜੀਤ ਸਿੰਘ ਜੀ.ਕੇ ਦੀ ਅਗਵਾਈ `ਚ ਦਿੱਲੀ ਕਮੇਟੀ ਵਲੋਂ ਕਰਵਾਏ ਗਏ ਕੰਮਾਂ ਦਾ ਨਤੀਜਾ ਹੈ।ਉਨਾਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਸਰਨਾ ਭਰਾਵਾਂ ਅਤੇ ਹੋਰਨਾਂ ਨੂੰ ਨਕਾਰ ਕੇ ਇਹ ਸਾਬਤ ਕੀਤਾ ਹੈ ਕਿ ਉਹ ਵਿਰੋਧੀਆਂ ਦੇ ਕੂੜ ਪ੍ਰਚਾਰ ਵਿੱਚ ਆਉਣ ਵਾਲੇ ਨਹੀਂ।ਉਕਤ ਆਗੂਆਂ ਨੇ ਦਾਅਵਾ ਕਰਦਿਆਂ ਕਿਹਾ ਕਿ ਦਿੱਲੀ ਚੋਣਾਂ ਪੰਜਾਬ ਦੇ 11 ਮਾਰਚ ਨੂੰ ਆ ਰਹੇ ਨਤੀਜਿਆਂ ਦੀ ਝਲਕ ਹੈ ਅਤੇ ਅਕਾਲੀ ਭਾਜਪਾ ਗਠਜੋੜ ਵੱਡੀ ਲੀਡ ਲੈ ਕੇ ਪੰਜਾਬ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਤੀਜੀ ਵਾਰ ਸਰਕਾਰ ਬਣਾਏਗਾ। ਇਸ ਮੌਕੇ ਡਾ. ਤਰਸੇਮ ਸਿੰਘ ਰਣਜੀਤ ਐਵਨਿਊ, ਨਸੀਬ ਸਿੰਘ ਧੂਲਕਾ ਆਦਿ ਵੀ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media