ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪਾਣੀਪਤ ਹਰਿਆਣਾ ਤੋਂ ਪੰਜ ਤਖਤਾਂ ਦੇ ਦਰਸ਼ਨਾਂ ਲਈ ਮੋਟਰ ਸਾਈਕਲਾਂ `ਤੇ ਆਏ ਸਿੱਖ ਨੌਜਵਾਨਾਂ ਦੇ ਜਥੇ ਦਾ ਸੇਵਕ ਸਭਾ ਜੋੜਾ ਘਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ ਸਨਮਾਨ ਕੀਤਾ ਗਿਆ। ਸੇਵਕ ਜਥਾ ਜੋੜਾ ਘਰ ਦੇ ਮੁੱਖ ਸੇਵਾਦਾਰ ਨਵਤੇਜ ਸਿੰਘ ਕਲਕੱਤਾ ਤੇ ਗੁਰਦੁਆਰਾ ਸ਼ਹੀਦ ਗੰਜ਼ ਦੇ ਮੈਨੇਜਰ ਮਨਜਿੰਦਰ ਸਿੰਘ ਮੰਡ ਤੇ ਸੰਸਥਾ ਦੇ ਹੋਰ ਮੈਂਬਰਾਂ ਵਲੋਂ 6 ਸਿੱਖ ਨੌਜਵਾਨਾਂ ਤਜਿੰਦਰ ਸਿੰਘ, ਜਗਜੀਤ ਸਿੰਘ, ਹਰਦੀਪ ਸਿੰਘ, ਮਨਮੀਤ ਸਿੰਘ, ਰਛਾਪਲ ਸਿੰਘ ਅਤੇ ਜਸਜੋਤ ਸਿੰਘ ਨੂੰ ਨੂੰ ਸਿਰੋਪਾਓ ਭੇਟ ਕੀਤੇ।ਇਸ ਸਮੇਂ ਗੱਲਬਾਤ ਕਰਦਿਆਂ ਤਜਿੰਦਰ ਸਿੰਘ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਸਿੱਖ ਨੌਜਵਾਨਾਂ ਨੂੰ ਦਸਤਾਰ ਦੀ ਮਹਾਨਤਾ ਪ੍ਰਤੀ ਸਿੱਖ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਉਨਾਂ ਨੇ ਸਾਥੀਆਂ ਸਮੇਤ ਪੰਜ ਤਖਤਾਂ `ਤੇ ਸਿੱਖ ਪੰਥ ਦੀ ਚੜਦੀ ਕਲਾ ਲਈ ਅਰਦਾਸ ਕਰਨ ਲਈ ਇਹ ਉਪਰਾਲਾ ਕੀਤਾ ਹੈ। ਉਨਾਂ ਕਿਹਾ ਕਿ ਗੁਰੂ ਮਹਾਰਾਜ ਦੀ ਅਪਾਰ ਬਖਸ਼ਿਸ਼ ਸਦਕਾ ਉਨਾਂ ਦੀ ਇਹ ਯਾਤਰਾ ਸ੍ਰੀ ਅਕਾਲ ਤਖਤ ਸਾਹਿਬ ਅਰਦਾਸ ਨਾਲ ਸਮਾਪਤ ਹੋਈ ਹੈ।ਉਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਤਿਪੁਣੇ ਅਤੇ ਨਸ਼ਿਆਂ ਤੋਂ ਦੂਰ ਰਹਿਣ।ਇਸ ਮੌਕੇ ਹਰਪਾਲ ਸਿੰਘ, ਜਗਮੋਹਨ ਸਿੰਘ ਬਾਵਾ, ਹਰਦੀਪ ਸਿੰਘ ਆਦਿ ਵੀ ਮੌਜੂਦ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ
ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …
Punjab Post Daily Online Newspaper & Print Media