ਧੂਰੀ, 5 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਕਿਸਾਨ ਮੁਕਤੀ ਮੋਰਚਾ ਦੇ ਪ੍ਰਧਾਨ ਲਛਮਣ ਸਿੰਘ ਧੂਰੀ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ. ਧੂਰੀ ਨਾਲ ਇੱਕ ਮੀਟਿੰਗ ਕੀਤੀ।ਇਸ ਮੀਟਿੰਗ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਰਪਾਲ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਜਹਾਂਗੀਰ ਤੋਂ ਜੋੜੇ ਪੁਲ ਤੱਕ ਦੀ ਸੜਕ ਦੀ ਖਸਤਾ ਹਾਲਤ ਬਾਰੇ ਐਸ.ਡੀ.ਐਮ ਧੂਰੀ ਨੂੰ ਜਾਣੂ ਕਰਵਾਇਆ ਗਿਆ ਜਿਸ ਸਬੰਧੀ ਉਹਨਾਂ ਵੱਲੋਂ ਇਸ ਦਾ ਜ਼ਲਦ ਹੀ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਦੇ ਨਾਲ ਹੀ ਸ਼ਹਿਰ ਅੰਦਰ ਫਿਰਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਧੂਰੀ-ਬਰਨਾਲਾ ਸੜਕ ਦੀ ਮਾੜੀ ਹਾਲਤ ਸਬੰਧੀ ਵੀ ਗੱਲਬਾਤ ਕਰਨ `ਤੇ ਐਸ.ਡੀ.ਐਮ. ਧੂਰੀ ਨੇ ਇਹਨਾਂ ਸਮੱਸਿਆਵਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋਕਾਂ ਨੂੰ ਜ਼ਲਦ ਹੀ ਨਿਜ਼ਾਤ ਦਿਲਵਾਉਣ ਦਾ ਭਰੋਸਾ ਦਿਵਾਇਆ ਹੈ।
ਇਸ ਮੀਟਿੰਗ ਵਿੱਚ ਗੁਰਦੀਪ ਸਿੰਘ ਬਰੜਵਾਲ, ਨਿਰਪਾਲ ਸਿੰਘ ਬੁਗਰਾ, ਉਜਾਗਰ ਸਿੰਘ ਸਲੇਮਪੁਰ, ਦਵਿੰਦਰ ਸਿੰਘ ਘਨੌਰੀ ਕਲਾਂ, ਬਚਿੱਤਰ ਸਿੰਘ ਰਾਜੋਮਾਜਰਾ, ਅਮਰਜੀਤ ਸਿੰਘ, ਜਗਤਾਰ ਸਿੰਘ ਕਹੇਰੂ,ਸੋਹਨ ਸਿੰਘ ਧਾਂਦਰਾ, ਗੁਰਚਰਨ ਸਿੰਘ, ਗੁਰਜੀਤ ਸਿੰਘ ਜਹਾਂਗੀਰ, ਨਿਰਮਲ ਸਿੰਘ ਰਣੀਕੇ, ਜਗਪਾਲ ਸਿੰਘ ਮੂਲੋਵਾਲ, ਅਵਤਾਰ ਸਿੰਘ ਬਰੜਵਾਲ ਅਤੇ ਰਮੇਸ਼ ਕੁਮਾਰ ਧੂਰੀ ਆਦਿ ਵੀ ਹਾਜ਼ਰ ਸਨ।
Check Also
ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ
ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …
Punjab Post Daily Online Newspaper & Print Media