ਫਾਜ਼ਿਲਕਾ, 5 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੀ ਮਨਿਸਟੀਰਿਅਲ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਜ਼ਿਲਾ ਪ੍ਰਧਾਨ ਹਰਭਜਨ ਸਿੰਘ ਖੁੰਗਰ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਜ਼ਿਲਾ ਫਿਰੋਜ਼ਪੁਰ/ ਫਾਜ਼ਿਲਕਾ ਜੋਨ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਕੁਮਾਰ ਸਚਦੇਵਾ, ਬਲਬੀਰ ਸਿੰਘ ਕਾਠਗੜ, ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲਾ ਫਾਜ਼ਿਲਕਾ ਦੇ ਪ੍ਰਧਾਨ ਜਗੀਰ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਜ਼ਿਲਾ ਫਾਜ਼ਿਲਕਾ ਦੇ ਪ੍ਰਧਾਨ ਹਰੀਸ਼ ਚੰਦਰ ਕੰਬੋਜ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਜਲਾਲਾਬਾਦ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਉਪਮੰਡਲ ਜਲਾਲਾਬਾਦ ਦੇ ਜੂਨੀਅਰ ਇੰਜੀਨੀਅਰ ਸੁਖਵਿੰਦਰ ਸਿੰਘ ਜੇਈ ਦੇ ਨਾਲ ਗੁੰਡਾ ਅਨਸਰਾਂ ਵੱਲੋਂ ਬੀਤੇ ਦਿਨੀਂ ਕੀਤੀ ਗਈ ਮਾਰਕੁੱਟ ਦੀ ਨਿੰਦਾ ਕੀਤੀ ਹੈ।
ਉਕਤ ਆਗੂਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਕਤ ਦੋਸ਼ੀਆਂ ਦੇ ਖਿਲਾਫ਼ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।ਕਰਮਚਾਰੀ ਆਗੂਆਂ ਨੇ ਕਿਹਾ ਕਿ ਸੁਖਵਿੰਦਰ ਸਿੰਘ ਜੇਈ ਨੂੰ ਇਨਸਾਫ਼ ਦੁਆਇਆ ਜਾਵੇ।ਜੇਕਰ ਪ੍ਰਸ਼ਾਸਨ ਨੇ ਅਜਿਹਾ ਨਹੀਂ ਕੀਤਾ ਤਾਂ ਕਰਮਚਾਰੀਆਂ ਵੱਲੋਂ ਐਕਸ਼ਨ ਕੀਤਾ ਜਾਵੇਗਾ ਅਤੇ ਵਿਭਾਗੀ ਕੰਮ ਠੱਪ ਕਰ ਦਿੱਤਾ ਜਾਵੇਗਾ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media