Thursday, July 9, 2026

ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ 12 ਮਾਰਚ ਦੀ ਸ਼ਾਮ ਨੂੰ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ, ਫੇਜ਼ 1 ਦੀ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 12 ਮਾਰਚ ਦੀ ਸ਼ਾਮ ਗੁਰਮਤਿ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਜਾ ਰਿਹਾ ਹੈ। bhai-guriqbal2ਜਿਸ ਵਿਚ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਸ੍ਰੀ ਅੰਮ੍ਰਿਤਸਰ ਵਾਲੇ ਆਪਣੇ ਜਥੇ ਸਮੇਤ ਸੰਗਤਾਂ ਦੇ ਦਰਸ਼ਨ ਕਰਨ ਲਈ ਸ਼ਾਮ 7 ਵਜੇ ਤੋਂ ਪਹੁੰਚ ਰਹੇ ਹਨ।ਇਸ ਸਮਾਗਮ ਦੀ ਜਾਦਕਾਰੀ ਭਾਈ ਗੁਰਮੀਤ ਸਿੰਘ ਦਵਾਈਆਂ ਵਾਲਿਆਂ ਨੇ ਪ੍ਰੈਸ ਵਾਰਤਾ ’ਚ ਦੱਸੀ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਬੀਬੀਆਂ ਦੀਆਂ ਸਮੂਹ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਮੂਹ ਮੈਂਬਰਾਂ ਵੱਲੋਂ ਸੰਗਤੀ ਰੂਪ ਵਿਚ ਸ਼ਾਮ ਸਾਢੇ 4 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਇਸ ਤੋਂ ਬਾਅਦ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ ਵਾਲੇ ਅਤੇ ਭਾਈ ਨਰਿੰਦਰ ਸਿੰਘ ਬੀਬੀ ਕੌਲਾਂ ਜੀ ਸ੍ਰੀ ਅੰਮ੍ਰਿਤਸਰ ਵਾਲੇ ਸਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply