ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੀ.ਜੀ.ਐਸ.ਈ ਪ੍ਰਦੀਪ ਕੁਮਾਰ ਸਬਰਵਾਲ ਨੇ ਅੱਜ ਜਿਲ੍ਹਾ ਸਿੱਖਿਆ ਦਫ਼ਤਰ (ਸੈ:ਸਿ:) ਦੀ ਅਚਨਚੇਤ ਚੈਕਿੰਗ ਕੀਤੀ।ਉਹਨਾਂ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਅਮਰਦੀਪ ਸਿੰਘ ਸੈਣੀ ਜਿਲ੍ਹਾ ਸਿੱਖਿਆ ਅਫ਼ਸਰ (ਐ:ਸਿ:) ਸਲਵਿੰਦਰ ਸਿੰਘ ਸਮਰਾ, ਜਿਲ੍ਹਾ ਸਾਇੰਸ ਸੁਪਰਵਾਈਜਰ ਸ਼੍ਰੀਮਤੀ ਸੁਦੀਪ ਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨਾਲ ਮੀਟਿੰਗ ਕੀਤੀ।ਉਹਨਾਂ ਨੇ ਸਲਾਨਾ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਨੇ ਨਕਲ ਰਹਿਤ ਪ੍ਰੀਖਿਆਵਾਂ ਕਰਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ।ਉਹਨਾਂ ਪ੍ਰੀਖਿਆਵਾਂ ਵਿੱਚ ਲੱਗੇ ਅਮਲੇ ਨੂੰ ਡਟ ਕੇ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਦੇਣ ਲਈ ਕਿਹਾ ਹੈ ਤਾਂ ਕਿ ਨਕਲ ਰਹਿਤ ਪ੍ਰੀਖਿਆਵਾਂ ਕਰਵਾ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਇਆ ਜਾ ਸਕੇ।ਉਹਨਾਂ ਨੇ ਆਬਜਰਵਰ ਅਮਲੇ ਨੂੰ ਹਦਾਇਤ ਕੀਤੀ ਕਿ ਜੇਕਰ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਹੀਂ ਨਿਭਾਉਂਦੇ ਤਾਂ ਉਹ ਖੁਦ ਜ਼ਿੰਮੇਵਾਰ ਹੋਣਗੇ।ਪ੍ਰੀਖਿਆਵਾਂ ਵਿੱਚ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਅਧਿਆਪਕ ਕਸ਼ਮੀਰ ਸਿੰਘ ਗਿੱਲ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਅਧਿਆਪਕਾਂ ਤੇ ਸਿੱਖਿਆ ਵਿਭਾਗ ਨੂੰ ਮਾਣ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਰਮਸਅ ਅਤੇ ਸਸਅ ਅਭਿਆਨ ਅਧੀਨ ਮਿਲੀਆਂ ਸਿਵਲ ਗਰਾਂਟਾਂ ਦਾ ਵੀ ਨਿਰੀਖਣ ਕੀਤਾ ਅਤੇ ਇਸ ਸਬੰਧੀ ਜਿਹਨਾਂ ਸਕੂਲਾਂ ਦਾ ਕੰਮ ਮੁਕੰਮਲ ਨਹੀਂ ਹੋਇਆ, ਉਹਨਾਂ ਨੂੰ 31 ਮਾਰਚ ਤੱਕ ਆਪਣਾ ਕੰਮ ਮੁਕੰਮਲ ਕਰਕੇ ਰਿਪੋਰਟ ਦੇਣ ਲਈ ਕਿਹਾ।ਇਸ ਮੌਕੇ ਤੇ ਮਾਨਯੋਗ ਡੀ.ਜੀ.ਐਸ.ਈ. ਸਾਹਿਬ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦਾ ਡਾਟਾ ਜਲਦੀ ਤੋਂ ਜਲਦੀ ਈ-ਪੰਜਾਬ ਪੋਰਟਲ ਤੇ ਅਪਲੋਡ ਕਰਨ। ਇਸ ਮੌਕੇ ਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਅਮਰਦੀਪ ਸਿੰਘ ਸੈਣੀ ਜੀ ਨੇ ਮਾਨਯੋਗ ਡੀ.ਜੀ.ਐਸ.ਈ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media