Thursday, August 6, 2026

ਸਬਜ਼ੀ ਉਤਪਾਦਕ ਸੰਘਰਸ਼ ਕਮੇਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੀ ਜ਼ੋਰਦਾਰ ਆਲੋਚਨਾ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ ਬਿਊਰੋ- ਸੁਖਬੀਰ ਸਿੰਘ) – ਸਬਜ਼ੀ ਉਤਪਾਦਕ ਕਿਸਾਨਾਂ ਵਲੋਂ ਸਬਜ਼ੀ ਮੰਡੀ ਵੱਲ੍ਹਾ ਵਿਖੇ ਇੱਕ ਵਿਸ਼ਾਲ ਕਨਵੈਨਸ਼ਨ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੀ ਜ਼ੋਰਦਾਰ ਆਲੋਚਨਾ ਕੀਤੀ। ਜਿੰਨ੍ਹਾਂ ਕਾਰਨ ਸਬਜ਼ੀਆਂ ਖਾਸ ਕਰਕੇ ਮਟਰ, ਬੰਦ ਗੋਭੀ, ਫੁੱਲ ਗੋਭੀ, ਗਾਜਰ ਅਤੇ ਫ੍ਰਾਂਸਬੀਨ ਆਦਿ ਨੂੰ ਕਿਸਾਨਾਂ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਮਜ਼ਬੂਰ ਹੋਣਾ ਪਿਆ ਹੈ।ਖਾਸ ਕਰਕੇ ਕੇਂਦਰ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਕਾਰਨ ਸਬਜ਼ੀਆਂ ਦੇ ਰੇਟ ਵਿੱਚ ਆਈ ਭਾਰੀ ਗਿਰਾਵਟ ਨੇ ਕਿਸਾਨਾਂ ਦੇ ਲਾਗਤ ਖਰਚੇ ਵੀ ਪੂਰੇ ਨਹੀਂ ਹੋਏ।ਹੁਣ ਆਲੂਆਂ ਦੀ ਫਸਲ ਨੂੰ ਭਾਰੀ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। PPN0703201708ਹੁਣ ਜਦੋਂ ਕਿਸਾਨਾਂ ਨੇ ਆਲੂਆਂ ਦੀ ਪੁਟਾਈ ਕਰਕੇ ਖੇਤਾਂ ਵਿੱਚ ਵੱਡੇ-ਵੱਡੇ ਢੇਰ ਲਾਏ ਹੋਏ ਹਨ ਪਰ ਸਰਕਾਰ ਦਾ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਹੈ।ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਹੋਇਆਂ ਜੱਥੇਬੰਦੀ ਦੇ ਕਨਵੀਨਰ ਕਾਮਰੇਡ ਲਖਬੀਰ ਸਿੰਘ ਨਿਜ਼ਾਮਪੁਰ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਇੱਕ ਹਫਤੇ ਦੇ ਅੰਦਰ-ਅੰਦਰ ਉਪਰੋਕਤ ਮਸਲਿਆਂ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ ਜੱਥੇਬੰਦੀ 15 ਮਾਰਚ ਤੋਂ 23 ਮਾਰਚ ਤੱਕ ਪਿੰਡਾਂ ਵਿੱਚ ਜਥਾ ਮਾਰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਾ ਘਿਰਾਓ ਕਰੇਗੀ।
ਉਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਦਬਾਅ ਕਰਕੇ ਪੰਜਾਬ ਸਰਕਾਰ ਨੇ ਜੋ ਐਲਾਨ ਕੀਤਾ ਹੈ ਉਹ ਵੀ ਅਮਲ ਵਿੱਚ ਕਿਤੇ ਵੀ ਨਹੀਂ ਦਿਸ ਰਿਹਾ। ਪੰਜਾਬ ਸਰਕਾਰ ਦੀ ਕੋਈ ਵੀ ਖਰੀਦ ਏਜੰਸੀ ਅਜੇ ਤਕ ਕਿਸਾਨਾਂ ਕੋਲੋਂ ਆਲੂ ਖਰੀਦਣ ਲਈ ਨਹੀਂ ਪਹੁੰਚੀ ਅਤੇ ਨਾ ਹੀ ਕਿਸੇ ਖਰੀਦ ਪਾਲਸੀ ਦਾ ਐਲਾਨ ਹੋਇਆ ਹੈ।ਸਰਕਾਰ ਸਿਰਫ ਅਖਬਾਰੀ ਬਿਆਨਾਂ ਰਾਹੀਂ ਸਰਕਾਰ ਡੰਗ ਟਪਾਉਣਾ ਚਾਹੁੰਦੀ ਹੈ। ਅੱਜ ਦੀ ਕੰਨਵੈਨਸ਼ਨ ਵਿੱਚ ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਛੇਤੀ ਤੋਂ ਛੇਤੀ ਘੱਟੋ-ਘੱਟ 600 ਰੁਪੈ ਪ੍ਰਤੀ ਕੁਇੰਟਲ ਭਾਅ ਤੈਅ ਕਰਕੇ ਆਲੂ ਦੀ ਖਰੀਦ ਕਰੇ ਅਤੇ ਜਿੰਨ੍ਹਾਂ ਕਿਸਾਨਾਂ ਨੇ ਹੋਰ ਸਬਜ਼ੀਆਂ ਮਟਰ, ਬੰਦ ਗੋਭੀ, ਫੁੱਲ ਗੋਭੀ ਫ੍ਰਾਂਸਬੀਨ, ਗਾਜਰ ਆਦਿ ਦੀ ਕਾਸ਼ਤ ਕੀਤੀ ਸੀ, ਉਹਨਾਂ ਨੂੰ ਨੋਟਬੰਦੀ ਕਾਰਨ ਪਈ ਮਾਰ ਕਰਕੇ ਪ੍ਰਤੀ ਏਕੜ 30,000/- ਰੁਪੈ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।PPN0703201709
ਕਨਵੈਨਸ਼ਨ ਨੂੰ ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸਾਂਭਰ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਸਬਜ਼ੀ ਉਤਪਾਦਕ ਕਿਸਾਨਾਂ ਦੀਆਂ ਮੰਗਾਂ ਦੀ ਪੁਰਜੋਰ ਹਮਾਇਤ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹਨਾਂ ਮਸਲਿਆਂ ਉੱਪਰ ਦੋਵੇਂ ਕਿਸਾਨ ਜੱਥੇਬੰਦੀਆਂ ਪੰਜਾਬ ਪੱਧਰ ਦਾ ਘੋਲ ਲਾਮਬੰਦ ਕਰਨ ਜਾ ਰਹੀਆਂ ਹਨ ਤਾਂ ਜੋ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਬਚਾਇਆ ਜਾ ਸਕੇ।ਕਨਵੈਨਸ਼ਨ ਨੂੰ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇਦਿਆਂ ਨੇ ਵੀ ਸੰਬੋਧਨ ਕੀਤਾ ਹੈ ਅਤੇ ਐਲਾਨ ਕੀਤਾ ਹੈ ਕਿ ਉਹ ਕਿਸਾਨਾਂ ਦੇ ਮਸਲਿਆਂ ਨਾਲ ਪੂਰੀ ਤਰ੍ਹਾਂ ਸਹਿਮਤ ਹੈ ਅਤੇ ਕਿਸਾਨਾਂ ਦੇ ਹਰ ਘੋਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ।
ਕਨਵੈਨਸ਼ਨ ਦੌਰਾਨ ਮੰਗ ਕੀਤੀ ਗਈ ਕਿ ਮੱਕੀ ਦੇ ਬੀਜ਼ ਵਿੱਚ ਹੋ ਰਹੀ ਕਾਲਾਬਜ਼ਾਰੀ ਨੂੰ ਫੌਰੀ ਰੋਕਿਆ ਜਾਵੇ ਅਤੇ ਮੱਕੀ ਦੀ ਜਿਨਸ ਨੂੰ ਸਮਰਥਨ ਮੁੱਲ ਤੇ ਖ੍ਰੀਦਣ ਦਾ ਪ੍ਰਬੰਧ ਕੀਤਾ ਜਾਵੇ।ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ।ਸਬਜ਼ੀ ਮੰਡੀ ਵੱਲ੍ਹਾ ਦੇ ਪ੍ਰਬੰਧ ਵਿੱਚ ਸੁਧਾਰ ਕੀਤਾ ਜਾਵੇ ਅਤੇ ਮੰਡੀ ਪਾਸ ਰੇਲਵੇ ਲਾਈਨ ਉੱਪਰ ਫਲਾਈਓਵਰ ਬਣਾਇਆ ਜਾਵੇ।ਮੰਡੀ ਨੂੰ ਜਾਂਦੀ ਸੜਕ ਵੱਲ੍ਹਾ ਸਾਹਿਬ ਤੋਂ ਮਕਬੂਲਪੁਰਾ ਚੌਂਕ ਤੱਕ ਚਾਰ ਮਾਰਗੀ ਬਣਾਈ ਜਾਵੇ।
ਇਸ ਮੌਕੇ ਭੁਪਿੰਦਰ ਸਿੰਘ ਤੀਰਥਪੁਰਾ, ਤਰਸੇਮ ਸਿੰਘ ਨੰਗਲ, ਜਗਤਾਰ ਸਿੰਘ ਛਾਪਾ, ਪ੍ਰਤਾਪ ਸਿੰਘ ਛੀਨਾ, ਸਰਬਜੀਤ ਸਿੰਘ ਚੌਹਾਨ, ਕਰਨੈਲ ਸਿੰਘ ਨਾਗ, ਪਿਆਰਾ ਸਿੰਘ ਧਾਰੜ, ਗੁਰਭੇਜ ਸਿੰਘ ਸੈਦੋਲੇਹਲ, ਜਗਤਾਰ ਸਿੰਘ ਮਹਿਲਾਂਵਾਲਾ, ਕਰਨੈਲ ਸਿੰਘ ਨਵਾਂ ਪਿੰਡ, ਕਾਮਰੇਡ ਬਲਵਿੰਦਰ ਸਿੰਘ, ਬਲਕਾਰ ਸਿੰਘ ਦੁਧਾਲਾ, ਇਕਬਾਲ ਸਿੰਘ ਹਦਾਇਤਪੁਰ, ਡਾ. ਹਰਦੀਪ ਸਿੰਘ ਗਦਲੀ, ਦਿਲਬਾਗ ਸਿੰਘ ਦਸ਼ਮੇਸ਼ਨਗਰ, ਲਾਭ ਸਿੰਘ ਤਲਵੰਡੀ, ਚਰਨਜੀਤ ਸਿੰਘ ਮੱਖਣਵਿੰਡੀ, ਸੁਖਵਿੰਦਰ ਸਿੰਘ ਚਵਿੰਡਾਦੇਵੀ, ਅਵਤਾਰ ਸਿੰਘ ਵਡਾਲਾ ਜੌਹਲ, ਗਿਆਨ ਸਿੰਘ ਬੰਮਾ, ਸਲਵਿੰਦਰ ਸਿੰਘ ਦੇਵੀਦਾਸਪੁਰਾ, ਹਰਚਰਨ ਸਿੰਘ ਨਿਜ਼ਾਮਪੁਰਾ, ਚਰਨਜੀਤ ਸਿੰਘ ਬੋਹੜੂ, ਜੋਗਿੰਦਰ ਸਿੰਘ ਖੈਰਦੀ ਆਦਿ ਮੌਜੂਦ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply