ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਮੰਗਲਵਾਰ ਵਾਲੇ ਦਿਨ ਗੁਰੂ ਤੇਗ ਬਹਾਦਰ ਨਗਰ ਵਿਖੇ ਸਰਪੰਚ ਸੁਖਵਿੰਦਰ ਸਿੰਘ ਦੇ ਲੜਕੇ ਮਨਮੀਤ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਦੇ ਸਬੰਧਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਗੁਰਜਿੰਦਰ ਸਿੰਘ ਸਾਹਨੀ, ਕਿਸ਼ਨ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਅਬਨਾਸ਼ ਸਿੰਘ ਸੋਢੀ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ, ਗੁਰਦਰਸ਼ਨ ਸਿੰਘ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਵਲੋਂ ਸੰਗਤਾਂ ਦੇ ਨਾਲ ਸੰਗਤੀ ਰੂਪ ਵਿਚ ਪਾਠ ਕੀਤਾ ਗਿਆ ਇਸ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media