Monday, September 28, 2026

ਕਰਮਚਾਰੀਆਂ ਨੇ ਮੰਗਾਂ ਦੱ ਹੱਕ `ਚ ਨਾਅਰੇਬਾਜੀ ਕਰਕੇ ਕੀਤਾ ਰੋਸ ਪ੍ਰਦਰਸ਼ਨ

PPN0703201719ਫਾਜ਼ਿਲਕਾ, 7 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਸ਼ਾਖਾ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਵੱਖ ਵੱਖ ਸਾਇਟਾਂ ਤੋਂ ਆਏ ਕਰਮਚਾਰੀਆਂ ਨੇ ਹਿੱਸਾ ਲਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਰਜਿੰਦਰ ਸਿੰਘ ਸੰਧੂ ਅਤੇ ਸਕੱਤਰ ਧਰਮਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਰਚਮਾਰੀਆਂ ਨੂੰ ਰਹਿੰਦਾ ਡੀਏ ਦਾ ਬਕਾਇਆ ਦਿੱਤਾ ਜਾਵੇ, ਖਜ਼ਾਨੇ ਵਿਚ ਪੲ ਬਕਾਇਆ ਬਿਲਾਂ ਦੀ ਅਦਾਇਗੀ ਕੀਤੀ ਜਾਵੇ, ਸੀਪੀਐਫ ਤੋਂ ਆਏ ਜੀ.ਪੀ.ਐਫ ਵਿਚ ਕਰਮਚਾਰੀਆਂ ਨੂੰ ਸੀ.ਪੀ.ਐਫ ਕਟੋਤੀ ਦੀ ਅਦਾਇਗੀ ਜਲਦੀ ਕੀਤੀ ਜਾਵੇ, ਠੇਕੇ ਦੇ ਆਧਾਰ `ਤੇ ਕੰਮ ਕਰਦੇ ਕਰਮਚਾਰੀਆਂ ਦੀ ਲਿਸਟ ਸੋਧ ਕੇ ਲਾਗੂ ਕੀਤੀ ਜਾਵੇ।ਮੀਟਿੰਗ ਵਿਚ ਸ਼ਾਮ ਲਾਲ, ਰੋਸ਼ਨ ਲਾਲ, ਬਲਵੰਤ ਸਿੰਘ, ਬਲਜੀਤ ਸਿੰਘ, ਹੀਰਾ ਲਾਲ, ਜੈ ਚੰਦ ਨੇ ਸੰਬੋਧਤ ਕਰਦੇ ਹੋਏ ਮੰਗ ਕੀਤੀ ਕਿ ਉਕਤ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ।ਇਸ ਮੌਕੇ ਕਰਮਚਾਰੀਆਂ ਨੇ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply