Tuesday, September 29, 2026

ਪਾਕਿਸਤਾਨ ਨੈਸ਼ਨਲ ਅਸੈਂਬਲੀ ਮੈਂਬਰ ਅਸਮਲ ਯਾਰ ਪੰਡਾਰਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

PPN0703201732ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਸਮਲ ਯਾਰ ਪੰਡਾਰਾ ਮੈਂਬਰ ਨੈਸ਼ਨਲ ਅਸੈਂਬਲੀ ਆਫ ਪਾਕਿਸਤਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦਾ ਆਨੰਦ ਮਾਣਿਆ। ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਮਲ ਯਾਰ ਪੰਡਾਰਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਸਮਲ ਯਾਰ ਪੰਡਾਰਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਸਕੂਨ ਮਿਲਿਆ ਹੈ।ਉਨ੍ਹਾਂ ਕਿਹਾ ਕਿ ਮੈਂ ਧੰਨਤਾਯੋਗ ਹਾਂ ਕਿ ਮੈਨੂੰ ਇਸ ਪਾਵਨ ਅਸਥਾਨ ਦੇ ਮੁੜ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਮਾਨਯੋਗ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕਰਨ ’ਤੇ ਤਹਿ ਦਿਲੋਂ ਧੰਨਵਾਦ ਵੀ ਕੀਤਾ।ਇਸ ਮੌਕੇ ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਕੱਤਰ ਸਿੰਘ ਤੇ ਜਗਜੀਤ ਸਿੰਘ ਮੀਤ ਸਕੱਤਰ ਤੇ ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply