Wednesday, November 25, 2026

ਆਯੂਸ਼ ਟ੍ਰੇਨਿੰਗ ਕੈਂਪ ਲਗਾ ਕੇ ਵੱਖ ਵੱਖ ਜਾਣਕਾਰੀਆਂ ਦਿੱਤੀਆਂ

PPN0803201720ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਕਮਿਸ਼ਨਰ ਆਯੂਸ਼ ਵਿਭਾਗ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਸਥਾਨਕ ਲਾਲਾ ਸੁਨਾਮ ਰਾੲੈ ਐਮ ਏ ਵੈਲਫੇਅਰ ਕੇਂਦਰ ਵਿਚ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਆਯੁਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿਚ ਅਧਿਆਪਕਾਂ, ਏਐਨਐਮ, ਆਂਗਨਵਾੜੀ ਅਤੇ ਆਸ਼ਾ ਵਰਕਰਾਂ ਨੇ ਹਿੱਸਾ ਲਿਆ।

PPN0803201721
ਕੈਂਪ ਵਿਚ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਹਰਜੀਤ ਸਿੰਘ, ਡਾ. ਕਿਰਨ ਸ਼ਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।ਇਸ ਮੌਕੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਕਲਪਨਾ ਕੁਮਾਰ ਅਤੇ ਡਾ. ਕੁਨਾਲ ਕੀਰਤੀ ਮਲਿਕ ਨੇ ਮਾਂ ਬੱਚੇ ਦੀ ਸਿਹਤ ਸਬੰਧੀ ਹੋਮਿਓਪੈਥੀ ਇਲਾਜ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਵਿਚ ਰਮੇਸ਼ ਚੰਦਰ, ਮੰਦਰ ਸਿੰਘ, ਪ੍ਰੇਮ ਸਿੰਘ, ਰਾਜਪਾਲ ਸਿੰਘ, ਰਛਪਾਲ ਸਿੰਘ, ਸ਼ਿਵਰਾਜ ਕੁਮਾਰ, ਸੁਰਿੰਦਰ ਸਿੰਘ ਅਤੇ ਹੋਰਨਾਂ ਨੇ ਸਹਿਯੋਗ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply