ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਾਜ਼ਿਲਕਾ ਰਤਨਦੀਪ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਕੂਲੀ ਵੈਨਾਂ ਦੀ ਚੈਕਿੰਗ ਤਹਿਤ ਸੇਫ ਸਕੂਲ ਵਾਹਨ ਟੀਮ ਵੱਲੋਂ ਅੱਜ ਡੀ.ਪੀ.ਐਸ ਕਿਡ ਕੇਅਰ ਸਕੂਲ, ਕੇ.ਡੀ.ਪਬਲਿਕ ਸਕੂਲ, ਅਮ੍ਰਿਤ ਮਾਡਲ ਸਕੂਲ ਫ਼ਾਜ਼ਿਲਕਾ ਅਤੇ ਸ਼ਿਵਾਲਿਕ ਪਬਲਿਕ ਸਕੂਲ, ਜੀ.ਟੀ.ਬੀ ਪਬਲਿਕ ਸਕੂਲ, ਗੁਰੂ ਗੋਬਿੰਦ ਮਾਡਲ ਸਕੂਲ ਅਤੇ ਐਕਮੇ ਪਬਲਿਕ ਸਕੂਲ ਜਲਾਲਾਬਾਦ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫਾਜਿਲਕਾ ਰੀਤੂ ਬਾਲਾ ਨੇ ਦੱਸਿਆ ਕਿ ਕਾਫੀ ਲੰਬੇ ਸਮੇਂ ਤੋਂ ਇਹ ਚੈਕਿੰਗ ਚਲ ਰਹੀ ਹੈ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਬਾਕੀ ਸਕੂਲਾਂ ਨੂੰ ਵੀ ਹਿਦਾਇਤ ਕੀਤੀ ਜਾਂਦੀ ਹੈ ਕਿ ਇਹ ਚੈਕਿੰਗ ਲਗਾਤਾਰ ਜ਼ਾਰੀ ਰਹੇਗੀ ਜੇਕਰ ਇਹਨਾਂ ਸ਼ਰਤਾਂ ਨੂੰ ਪੂਰਾ ਕਰਨ ਵਿਚ ਸਕੂਲ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਰਤੀ ਜਾਂਦੀ ਹੈ ਤਾਂ ਇਸ ਦਾ ਪੂਰਨ ਜਿੰਮੇਵਾਰ ਸਕੂਲ ਮੁੱਖੀ ਦੀ ਹੋਵੇਗੀ ਅਤੇ ਪ੍ਰਸ਼ਾਸਨ ਵੱਲੋਂ ਸਕੂਲ ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੇਫ ਸਕੂਲ ਵਾਹਨ ਦੀ ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸੌਰਭ ਖੁਰਾਨਾ, ਸੋਸ਼ਲ ਵਰਕਰ ਨਿਸ਼ਾਨ ਸਿੰਘ, ਸੋਸ਼ਲ ਵਰਕਰ ਗੁਰਜੀਤ ਕੌਰ, ਆਉਟਰੀਚ ਵਰਕਰ ਸ਼ਿਵਾਲੀ ਜੈਨ ਅਤੇ ਸਿੱਖਿਆ ਵਿਭਾਗ ਵੱਲੋਂ ਵਿਕਾਸ ਛਾਬੜਾ, ਮਨਪ੍ਰੀਤ ਸਿੰਘ ਤੇ ਟ੍ਰੈਫਿਕ ਪੁਲਿਸ ਵੱਲੋਂ ਹਰੀਸ਼ ਕੁਮਾਰ ਸ਼ਾਮਲ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media