Saturday, June 20, 2026

ਖ਼ਾਲਸਾ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਸੈਮੀਨਾਰ

PPN0803201733ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਵਿਖੇ ਅੱਜ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਪ੍ਰਧਾਨਗੀ ਸੰਬੋਧਨ ਰਾਹੀਂ ਵਿਦਿਆਰਥਣਾਂ ਨੂੰ ਸੁਨਿਹਰੇ ਅੱਖਰਾਂ ’ਚ ਦਰਜ ਔਰਤਾਂ ਦੇ ਬਲੀਦਾਨ ਦੇ ਇਤਿਹਾਸ ਬਾਰੇ ਜਾਣੂ ਕਰਵਾਉਂਦਿਆਂ ਅੱਜ ਦੇ ਦਿਨ ਦੀ ਮਹਾਨਤਾ ਸਬੰਧੀ ਵਿਸਥਾਰ ਚਾਨਣਾ ਪਾਇਆ।
ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਡਾ. ਵਾਲੀਆ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਬਹੁਤ ਹੀ ਛੋਟੀ ਉਮਰ ’ਚ ਵੱਡੀਆਂ ਪੁਲਾਂਘਾ ਪੁੱਟਦੇ ਹੋਏ ਸਿੱਖਿਆ ਦੇ ਖੇਤਰ ’ਚ ਨਵੀਆਂ ਉਚਾਈਆਂ ਨੂੰ ਛੂਹਿਆ ਹੈ ਜੋ ਕਿ ਔਰਤਾਂ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਉਹ ਅੰਗਰੇਜੀ ਦੀ ਅਧਿਆਪਕਾ ਦੇ ਤੌਰ ’ਤੇ ਆਪਣਾ ਨਾਮ ਪੂਰੇ ਖੇਤਰ ’ਚ ਪ੍ਰਸਿੱਧ ਕਰਨ ਤੋਂ ਬਾਅਦ ਹੁਣ ਪ੍ਰਿੰਸੀਪਲ ਦੇ ਅਹੁੱਦੇ ’ਤੇ ਬਿਰਾਜਮਾਨ ਹੋ ਕੇ ਸਮੂਹ ਔਰਤਾਂ ਲਈ ਇਕ ਰੋਲ ਮਾਡਲ ਦੀ ਤਰ੍ਹਾਂ ਹਨ।
ਆਪਣੀ ਭਾਸ਼ਣ ’ਚ ਡਾ. ਵਾਲੀਆ ਨੇ ਔਰਤਾਂ ਦੇ ਹੱਕਾਂ ਦੀ ਅਵਾਜ਼ ਦੇ ਇਤਿਹਾਸ ਦੇ ਜ਼ਿਕਰ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ 1910 ’ਚ ਅਮਰੀਕਾ ਦੇ ਸ਼ਹਿਰ ਨਿਊਯਾਰਕ ’ਚ ਔਰਤਾਂ ਨੇ ਇਕੱਠੇ ਹੋ ਕੇ ਆਪਣੇ ਹਿੱਤਾਂ ਦੀ ਰਖਵਾਲੀ ਲਈ ਹੰਭਲਾ ਮਾਰਿਆ ਸੀ। ਉਨ੍ਹਾਂ ਕਿਹਾ ਕਿ ਅੱਜ 100 ਸਾਲ ਬਾਅਦ ਵੀ ਮਹਿਲਾਵਾਂ ਅਪਣੇ ਮੁੱਢਲੇ ਅਧਿਕਾਰਾਂ ਲਈ ਅੱਜ ਵੀ ਜਦੋਂ ਜਹਿਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੇ ਅਧਿਕਾਰ ਮਨੁੱਖੀ ਅਧਿਕਾਰ ਹਨ, ਜਿਨ੍ਹਾਂ ਦੀ ਰਾਖੀ ਲਈ ਪੂਰੇ ਸਮਾਜ ਨੂੰ ਇਕੱਠੇ ਹੋ ਕੇ ਯਤਨ ਕਰਨਾ ਚਾਹੀਦੇ ਹਨ। ਡਾ. ਵਾਲੀਆ ਨੇ ਕਿਹਾ ਕਿ ਹਰੇਕ ਖੇਤਰ ’ਚ ਔਰਤ ਆਪਣਾ ਯੋਗਦਾਨ ਪਾ ਰਹੀ ਹੈ ਅਤੇ ਪੁਰਸ਼ ਨਾਲੋਂ ਕਿਸੇ ਵੀ ਖਿੱਤੇ ’ਚ ਪਿਛੇ ਨਹੀਂ ਹੈ।
ਡਾ. ਵਾਲੀਆ ਨੇ ਖ਼ਾਲਸਾ ਯੂਨੀਵਰਸਿਟੀ ’ਤੇ ਮੁੱਖ ਮਹਿਮਾਨ ਵਜੋਂ ਸੱਦੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਰੇਕ ਦਿਨ ਹੀ ਔਰਤ ਦਿਵਸ ਦੀ ਤਰ੍ਹਾਂ ਮੰਨਿਆ ਜਾਣਾ ਚਾਹੀਦਾ ਹੈ। ਮਹਿਲਾ ਦਿਵਸ ਦੇ ਇਤਿਹਾਸ ’ਤੇ ਜਾਣਕਾਰੀ ਪ੍ਰਦਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਭਾਵੇਂ ਅਸੀ ਬਹੁਤ ਅੱਗੇ ਆ ਗਏ ਹਾਂ ਪਰ ਮਹਿਲਾ ਦੀ ਸਮਾਜ ਵਿਚਲੀ ਸਥਿਤੀ ਨੂੰ ਅਜੇ ਹੋਰ ਅੱਗੇ ਲੈ ਕੇ ਜਾਣ ਦੀ ਜਰੂਰਤ ਹੈ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply