ਪੱਟੀ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਮਾਨਵਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵੱਲੋਂ ਲੋੜਵੰਦ ਵਿਅਕਤੀਆਂ ਦੀ ਮਦਦ ਲਗਾਤਾਰ ਕੀਤੀ ਜਾ ਰਹੀ ਹੈ। ਇਸ ਕੜੀ ਤਹਿਤ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਕੌਰ (25) ਪਤਨੀ ਹਰਭਿੰਦਰ ਸਿੰਘ ਵਾਸੀ ਸਭਰਾ ਦਾ ਪਰਿਵਾਰ ਜੋ ਕਿ ਇਲਾਜ਼ ਕਰਵਾਉਣ ਤੋ ਅਸਮਰਥ ਹੋਣ ਕਰਕੇ ਕੁੱਝ ਦਿਨ ਪਹਿਲਾਂ ਉਕਤ ਔਰਤ ਦੇ ਇਲਾਜ਼ ਲਈ ਵੀਡਿਓ ਬਣਾ ਕੇ ਸ਼ੋਸਲ ਮੀਿਡਆ `ਤੇ ਆਉਣ ਕਰਕੇ ਕਈ ਸਮਾਜ ਸੇਵੀ ਸੰਸਥਾਂ ਵੱਲੋਂ ਇਲਾਜ਼ ਲਈ ਰੁਪਏ ਭੇਜ਼ੇ ਜਾ ਰਹੇ ਹਨ।ਚੈਰੀਟੇਬਲ ਟਰਸੱਟ ਪੱਟੀ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਕੌਰ ਦਾ ਇਲਾਜ਼ ਕਰਵਾਉਣ ਲਈ ਉਕਤ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ । ਪੀੜਿਤ ਔਰਤ ਸ਼ਰਨਜੀਤ ਕੌਰ ਨੇ ਦੱਸਿਆਂ ਦੇਸ਼ ਵਿਦੇਸ਼ ਰਹਿੰਦੀਆਂ ਸੰਗਤਾਂ ਨੇ ਸਾਬਕਾ ਸਰਪੰਚ ਸੁਰਜੀਤ ਸਿੰਘ ਬੱਬੀ ਰਾਹੀਂ ਇੱਕ ਲੱਖ ਰੁਪਏ ਦੀ ਮਦਦ ਇਲਾਜ਼ ਕਰਵਾਉਣ ਲਈ ਦਿੱਤੀ ਗਈ।ਸੇਵਾਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਸ਼ਰਨਜੀਤ ਕੌਰ ਜੋ ਕਿ ਪੇਟ ਤੇ ਰਸੋਲੀ ਦੀ ਬੀਮਾਰੀ ਨਾਲ ਪੀੜਿਤ ਦੇ ਇਲਾਜ਼ ਲਈ 25 ਹਜ਼ਾਰ ਰੁਪਏ ਦੇ ਦਿੱਤੇ ਗਏ ਹਨ।ਇਸ ਮੌਕੇ ਅਵਤਾਰ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ, ਸ਼ਮਿੰਦਰ ਸਿੰਘ, ਗੁਰਪਿੰਦਰ ਸਿੰਘ, ਸਰਬਪ੍ਰੀਤ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਰਜਿੰਦਰ ਸਿੰਘ ਗੁਰਮੀਤ ਸਿੰਘ ਮਿਸਤਰੀ ਆਦਿ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media