ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ 100 ਫੀਸਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਦਾਂ ਹੈ। ਇਸ ਦੇ ਨਾਲ ਹੀ ਸੰਸਥਾ ਵੱਲੋਂ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ ਜਿਸਦੀ ਬਦੌਲਤ ਇਸ ਸੰਸਥਾ ਦੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਵੱਖ-ਵੱਖ ਕੰਪਨੀਆਂ ਦੀ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹੇ ਉਪਰਾਲਿਆਂ ਸਦਕਾ ਦੇਸ਼ ਭਰ ਦੀਆਂ ਪ੍ਰਸਿੱਧ ਕੰਪਨੀਆਂ ਜਿਵੇਂ ਕਾਰਗਿਲ ਇਨਫੋਸਿਸ, ਲਿਬਰਟੀ ਇਨੋਵੇਟਿਵ ਆਊਟਫਿਟ ਲਿਮ. ਈ-ਕਲਰਕਸ, ਸਪੈਕਟਰਾਫੋਰਸ ਅਤੇ ਮੈਟਰਿਡ ਆਦਿ ਕੰਪਨੀਆਂ ਵਿੱਚ ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਉਣ ਤੋਂ ਬਾਦ ਹਾਲ ਵਿਚ ਹੀ ਐਕਸਿਸ ਬੈਂਕ ਅਤੇ ਇੰਡਸਇੰਡ ਬੈਂਕ ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ ਜਿਸ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 8 ਵਿਦਿਆਰਥੀ ਨੌਕਰੀ ਲਈ ਚੁਣੇ ਗਏ।
ਪਲੇਸਮੈਂਟ ਡਰਾਈਵ ਦੌਰਾਨ ਐਕਸਿਸ ਬੈਂਕ ਅਤੇ ਇੰਡਸਇੰਡ ਬੈਂਕ ਦੇ ਅਧਿਕਾਰੀਆਂ ਨੇ ਲਿਖਤੀ ਟੈਸਟ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਇੰਟਰਵਿਊ ਕੀਤੀ। ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੀ ਮਨੱੁਖੀ ਸਰੋਤਾਂ, ਮਾਰਕੀਟਿੰਗ ਅਤੇ ਫ਼ਾਇਨਾਂਸ ਖੇਤਰ ਨਾਲ ਸਬੰਧਤ ਸਮਝ ਅਤੇ ਜਾਣਕਾਰੀ ਤੋਂ ਉਪਰੋਕਤ ਕੰਪਨੀਆਂ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਐਕਸਿਸ ਬੈਂਕ ਅਤੇ ਇੰਡਸਇੰਡ ਬੈਂਕ ਨੇ ਐਮ.ਬੀ.ਏ. ਅਤੇ ਐਮ. ਕਾਮ. ਦੇ 8 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣ ਲਿਆ। ਜਿੰਨਾਂ ਵਿੱਚ ਗਗਨਦੀਪ ਕੌਰ, ਸ਼ਿਫਾਲੀ ਬਾਂਸਲ, ਜੋਤੀ ਗਰਗ, ਨਮਿਤਾ, ਰੋਬਿਸ਼ ਜੈਨ, ਗਗਨਦੀਪ ਕੌਰ ਅਤੇ ਸ਼ੁਭਾਂਸ਼ੀ ਗਹਲੋਤ ਅਤੇ ਗਗਨਦੀਪ ਕੌਰ ਆਦਿ ਵਿਦਿਆਰਥੀ ਸ਼ਾਮਿਲ ਹਨ।
ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ। ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਦੇ ਤਹਿਤ ਵਿਦਿਆਰਥੀਆਂ ਦੀ ਸਮੁੱਚੀ ਸਖ਼ਸ਼ੀਅਤ ਉਸਾਰੀ, ਕੰਮਿਊਨੀਕੇਸ਼ਨ ਸਕਿੱਲਜ਼, ਸੈਮੀਨਾਰ, ਇੰਡਸਟਰੀਅਲ ਟੂਰ ਅਤੇ ਗੈਸਟ ਲੈਕਚਰ ਆਦਿ ਗਤੀਵਿਧੀਆਂ ਤੇ ਧਿਆਨ ਕੇਂਦਰਤ ਕੀਤਾ ਜਾਦਾਂ ਹੈ।ਉਹਨਾਂ ਨੇ ਸੰਸਥਾ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਫ਼ਲ ਹੋਏ ਉਪਰੋਕਤ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।ਸੰਸਥਾ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ ਦਾ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਡਾ. ਧਾਲੀਵਾਲ ਨੇ ਉਪਰੋਕਤ ਕੰਪਨੀਆਂ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media