ਬਠਿੰਡਾ, 10 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਐਮ.ਆਰ.ਐਸ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਦੂਸਰੇ ਅੰਤਰ ਕਾਲਜ ਕ੍ਰਿਕਟ (ਲੜਕਿਆ) ਦੇ ਮੁਕਾਬਲੇ ਵੱਖ ਵੱਖ ਕਾਲਜਾਂ ਵੱਲੋਂ ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ ਅਤੇ ਯੁਵਕ ਭਲਾਈ ਪ੍ਰੋ: ਭੁਪਿੰਦਰਪਾਲ ਸਿੰਘ ਢੋਟ ਦੀ ਅਗਵਾਈ ਹੇਠ ਹੋਏ, ਇਨ੍ਹਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਨਾਲ ਸੰਬੰਧਤ 15 ਕਾਲਜਾਂ ਦੇ 240 ਖਿਡਾਰੀਆਂ ਨੇ ਭਾਗ ਲਿਆ। ਟੂਰਨਾਮੈਂਟ ਦੇ ਸੁਚੱਜੇ ਆਯੋਜਿਨ ਲਈ ਯੂਨੀਵਰਸਿਟੀ ਨਾਲ ਸੰਬੰਧਤ ਕਾਲਜਾਂ ਨੂੰ ਚਾਰ ਵੱਖ-ਵੱਖ ਜ਼ੋਨਾਂ ਵਿੱਚ ਵੰਡਿਆ ਗਿਆ । ਜ਼ੋਨ-ਏ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ, ਫਿਰੋਜ਼ਪੁਰ ਵਿਖੇ ਕਰਵਾਏ ਗਏ। ਮੇਜ਼ਬਾਨ ਕਾਲਜ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਅੰਤਰ ਜ਼ੋਨਲ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਜ਼ੋਨ-ਬੀ ਦੇ ਮੁਕਾਬਲੇ ਆਦੇਸ਼ ਇੰਸਟੀਚੀਊਟ ਆਫ਼ ਇੰਜ ਐਂਡ ਟੈਕ, ਫਰੀਦਕੋਟ ਵਿਖੇ ਜਿਸ ਵਿੱਚ ਮਿੰਮਟ, ਮਲੋਟ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ੋਨ-ਸੀ ਦੇ ਮੁਕਾਬਲੇ ਬਾਬਾ ਹੀਰਾ ਸਿੰਘ ਭੱਠਲ ਇੰਜ ਐਂਡ ਟੈਕ ਕਾਲਜ, ਲਹਿਰਾਗਾਗਾ ਵਿਖੇ ਜਿਸ ਵਿੱਚੋ ਬਾਬਾ ਫਰੀਦ ਕਾਲਜ ਆਫ਼ ਇੰਜ ਐਂਡ ਟੈਕ, ਬਠਿੰਡਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ੋਨ-ਡੀ ਦੇ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜ. ਕਾਲਜ, ਫਤਿਹਗੜ੍ਹ ਸਾਹਿਬ ਵਿਖੇ,ਜਿਥੇ ਮੇਜ਼ਬਾਨ ਕਾਲਜ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਅੰਤਰ- ਜ਼ੋਨਲ ਮੁਕਾਬਲਿਆਂ ਵਿੱਚ ਸਥਾਨ ਬਣਾਇਆ।ਵੱਖ-ਵੱਖ ਜ਼ੋਨਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਦੇ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਬਾ ਫਰੀਦ ਕਾਲਜ ਆਫ਼ ਇੰਜ ਐਂਡ ਟੈਕ, ਬਠਿੰਡਾ ਨੇ ਪਹਿਲਾ, ਬਾਬਾ ਬੰਦਾ ਸਿੰਘ ਬਹਾਦਰ ਇੰਜ ਕਾਲਜ ਫਤਿਹਗੜ੍ਹ ਸਾਹਿਬ ਨੇ ਦੂਜਾ ਅਤੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ, ਫਿਰੋਜ਼ਪੁਰ ਨੇ ਤੀਜਾ ਸਥਾਨ ਪ੍ਰਪਾਤ ਕੀਤਾ।
ਟੂਰਨਾਮੈਂਟ ਦੇ ਅਤਿੰਮ ਦਿਨ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਡਾ: ਐੱਸ.ਕੇ. ਮਾਹਲਾ, ਡਾਇਰੈਕਟਰ ਆਦੇਸ਼ ਇੰਸਟੀਚੀਊਟ ਆਫ਼ ਇੰਜ ਐਂਡ ਟੈਕ, ਫਰੀਦਕੋਟ ਵੱਲੋਂ ਕੀਤੀ ਗਈ। ਮਾਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਮੋਹਨ ਪੌਲ ਸਿੰਘ ਈਸ਼ਰ ਅਤੇ ਰਜਿਸਟਰਾਰ ਪ੍ਰੋ: ਜਸਬੀਰ ਸਿੰਘ ਹੁੰਦਲ ਵੱਲੋਂ ਪ੍ਰਬੰਧਕਾਂ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਖੇਡ ਵਿਭਾਗ ਨਾਲ ਸੰਬੰਧਤ ਸਟਾਫ ਪ੍ਰੋ: ਸਿਕੰਦਰ ਸਿੰਘ ਸਿੱਧੂ, ਦਿਲਬਾਗ ਸਿੰਘ, ਡਾ: ਸੁਖਵਿੰਦਰ ਸਿੰਘ, ਸ਼੍ਰੀਮਤੀ ਹਰਮਨਜੋਤ ਕੌਰ ਅਤੇ ਗਗਨਦੀਪ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media