ਬਠਿੰਡਾ, 10 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਨੈਤਿਕ ਭਾਸ਼ਨ ਕਰਵਾਇਆ ਗਿਆ। ਜਿਸ ਦੀ ਅਗਵਾਈ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ, ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ ਅਤੇ ਯੂਥ ਸੇਵਾਵਾਂ ਅਧੀਨ ‘‘ਰੈੱਡ ਰਿਬਨ ਕਲੱਬ” ਇੰਚਾਰਜ ਮਿਸਿਜ਼ ਪਰਮਜੀਤ ਕੌਰ ਢਿੱਲੋਂ ਵੱਲੋਂ ਕੀਤੀ ਗਈ ਇਸ ਮੌਕੇ ਮੁੱਖ ਬੁਲਾਰੇ ਅਵਨਿੰਦਰਪਾਲ ਸਿੰਘ(ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ) ਨੇ ਆਪਣੇ ਲੈਕਚਰ ਵਿੱਚ ਬਹੁਤ ਸਾਰੇ ਵਿਸ਼ਿਆਂ ਨੂੰ ਛੋਹ ਦਿੰਦਿਆਂ ਡਿੱਗ ਰਹੀਆਂ ਨੈਤਿਕ ਕਦਰਾਂ-ਕੀਮਤਾਂ,ਨਸ਼ਾ, ਨਕਰਾਤਮਕ ਸੋਚ ਨੂੰ ਸੁਚਿਆਰਾ ਬਣਾਉਣਾ, ਬੁਰੇ ਦਾ ਭਲਾ ਕਰਨਾ, ਨਿਮਰਤਾ ਵਰਗੇ ਗੁਣਾਂ ਨੂੰ ਆਪਣੇ ਜੀਵਨ ਵਿੱਚ ਧਾਰ ਕੇ ਸੁਚੱਜਾ ਜੀਵਨ ਜਿਊਣਾ ਆਦਿ ਬਾਰੇ ਚਾਨਣਾ ਪਾਇਆ ਆਪਣੇ ਜੀਵਨ ਵਿਚ ਧਾਰਨ ਕਰਨ ਦੀ ਪ੍ਰੇਰਣਾ ਵਿਦਿਆਰਥੀਆਂ ਨੂੰ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਵੱਲੋਂ ਬੁਲਾਰੇ ਦਾ ਧੰਨਵਾਦ ਕੀਤਾ ਗਿਆ । ਵਿਦਿਆਰਕੀਆਂ ਵਲੋਂ ਕਾਲਜ ਦੀ ਚਾਰ ਦੀਵਾਰੀ ਤੇ ਪੇਟਿੰਗ ਕੀਤੀ ਅਤੇ ਪ੍ਰਬੰਧਕਾਂ ਵਲੋਂ ਇਨ੍ਹਾਂ ਨੂੰ ਇਨਾਮ ਵੀ ਵੰਡੇ ਗਏ । ਸਟੇਜ਼ ਸਕੱਤਰ ਦੀ ਭੂਮਿਕਾ ਡਾ. ਪਰਵਿੰਦਰ ਕੌਰ ਵੱਲੋਂ ਬਾਖੂਬੀ ਨਿਭਾਈ ਗਈ ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media