ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਪਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਵਿੱਚ ਦੇਵ ਨਗਰ ਹਲਕੇ ਤੋਂ ਸ਼ਾਨਦਾਰ ਜਿੱਤ ਹਾਸਲ ਕਰਨ ਤੇ ਪਰਮਜੀਤ ਸਿੰਘ ਰਾਣਾ ਦਾ ਸਨਮਾਨ ਕਰਨ ਲਈ ਪਟੇਲ ਨਗਰ ਵਿੱਖੇ ਹੋਏ ਇੱਕ ਸਾਦੇ ਸਮਾਗਮ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੁੱਖੀਆਂ ਅਤੇ ਦੇਵ ਨਗਰ ਦੇ ਪਤਵੰਤੇ ਸਿੱਖਾਂ, ਰਾਜਵਿੰਦਰ ਸਿੰਘ, ਗੁਰਬਚਨ ਸਿੰਘ, ਟੀ.ਐਸ ਘਈ, ਤਰਨਦੀਪ ਸਿੰਘ ਘਈ, ਹਰਵਿੰਦਰਜੀਤ ਸਿੰਘ ਰਾਜਾ, ਹਰਪ੍ਰੀਤ ਸਿੰਘ ਹੈਪੀ, ਜਗਜੀਤ ਸਿੰਘ ਕਮਾਂਡਰ, ਜੋਗਿੰਦਰ ਸਿੰਘ ਬਲਜੀਤ ਨਗਰ ਆਦਿ ਨੇ ਫੁਲਾਂ ਦੇ ਗੁਲਦਸਤੇ ਭੇਂਟ ਕਰ ਸ. ਰਾਣਾ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਸ. ਰਾਣਾ ਨੇ ਆਪਣੇ ਸੁਆਗਤ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਜਿੱਤ ਸਤਿਗੁਰਾਂ ਦੀ ਮੇਹਰ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਦਿੱਤੇ ਗਏ ਪਿਆਰ ਭਰੇ ਸਹਿਯੋਗ ਸਦਕਾ ਹੀ ਹੋਈ ਹੈ, ਜਿਸ ਦੇ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ।ਉਨ੍ਹਾਂ ਭਰੋਸਾ ਦੁਆਇਆਂ ਕਿ ਉੁਹ ਪਹਿਲਾਂ ਵਾਂਗ ਹੀ ਸਿੱਖੀ ਪ੍ਰਚਾਰ ਅਤੇ ਪਸਾਰ ਪ੍ਰਤੀ ਸਮਰਪਤ ਰਹਿਣਗੇ।ਇਸ ਦੇ ਨਾਲ ਹੀ ਰਾਣਾ ਨੇ ਇਹ ਆਸ ਵੀ ਪ੍ਰਗਟਾਈ ਕਿ ਅਗੋਂ ਵੀ ਇਲਾਕੇ ਦੀਆਂ ਸੰਗਤਾਂ ਵਲੋਂ ਉਨ੍ਹਾਂ ਨੂੰ ਇਸੇ ਤਰ੍ਹਾਂ ਪਿਆਰ ਭਰਿਆ ਸਹਿਯੋਗ ਪ੍ਰਾਪਤ ਹੁੰਦਾ ਰਹੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media