ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ.ਇਕਨਾਮਿਕਸ ਸਮੈਸਟਰ ਦੂਜੇ ’ਚ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ’ਚੋਂ ਐਮ.ਏ. (ਇਕਨਾਮਿਕਸ) ਸਮੈਸਟਰ ਦੂਜੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਟਾਪ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਚੰਗਾ ਨਤੀਜਾ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥਣ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਵਿਦਿਆਰਥਣ ਨੂੰ ਅੱਗੇ ਤੋਂ ਇਸੇ ਤਰ੍ਹਾਂ ਹੋਰ ਮਿਹਨਤ ਕਰਕੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਜਤਿੰਦਰ ਕੌਰ, ਡਾ. ਹਰਜੀਵ ਕੌਰ ਮੁੱਖੀ ਪੋਸਟ ਗ੍ਰੈਜੂਏਟ ਵਿਭਾਗ ਇਕਨਾਮਿਕਸ, ਪ੍ਰੋ. ਰਨਦੀਪ ਕੌਰ ਤੇ ਡਾ. ਗੁਰਸ਼ਰਨ ਕੌਰ ਨੇ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media