Sunday, June 21, 2026

ਪੰਜਾਬ ਵਿਚ ਕਾਂਗਰਸ ਦੀ ਨਵੀਂ ਸਰਕਾਰ ਬਨਣ `ਤੇ ਚੀਫ ਖਾਲਸਾ ਦੀਵਾਨ ਨੇ ਦਿਤੀ ਵਧਾਈ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ)- ਅੱਜ ਪੰਜਾਬ ਵਿਚ ਕਾਂਗਰਸ ਦੀ ਨਵੀਂ ਸਰਕਾਰ ਬਨਣ `ਤੇ ਚੀਫ ਖਾਲਸਾ ਦੀਵਾਨ ਨੇ ਵਧਾਈ ਦਿਤੀ ਹੈ।ਮੁੱਖ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ ਖਾਲਸਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਨਵੀ ਸਰਕਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੇ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਦਿੱਤਾ ਹੈ।PPN1103201708 ਸੂਬੇ ਦੀ ਖੁਸ਼ਹਾਲੀ ਆਉਣ ਵਾਲੀ ਸਰਕਾਰ ਦੀ ਕਾਰਜ ਪ੍ਰਣਾਲੀ ਤੇ ਨਿਰਭਰ ਕਰਦੀ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵੀ ਪੰਜਾਬ ਦੇ ਮੁਖ ਮੰਤਰੀ ਵਜੋਂ ਅਤੇ ਸਮਸਦ ਮੈਂਬਰੀ ਵਜੋਂ ਸੇਵਾਵਾਂ ਨਿਭਾਅ ਚੁਕੇ ਹਨ। ਇਸ ਲਈ ਆਸ ਕੀਤੀ ਜਾਂਦੀ ਹੈ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਸਰਕਾਰ ਪੰਜਾਬੀਆਂ ਦੀਆਂ ਇਛਾਵਾਂ ਅਨੁਸਾਰ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੇ ਨਾਲ-ਨਾਲ ਪੰਜਾਬ ਖਾਸਕਰ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਵੇਗੀ ਅਤੇ ਗੁਰੁਆਂ ਦੇ ਦਰਸਾਏ ਮਾਰਗ ਤੇ ਚਲਦਿਆਂ ਲੋਕ ਭਲਾਈ ਕਾਰਜਾਂ ਲਈ ਹਮੇਸ਼ਾ ਤੱਤਪਰ ਰਹੇਗੀੇ।ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੀ ਸੁਖੱ ਸ਼ਾਂਤੀ ਤੇ ਖੁਸ਼ਹਾਲੀ ਨੂੰ ਮੁਖ ਰੱਖਦਿਆਂ ਸਮਾਜ ਦੇ ਹਰ ਵਰਗ ਕਿਸਾਨਾਂ, ਗਰੀਬਾਂ, ਵਪਾਰੀਆਂ ਦੇ ਹਿੱਤਾਂ ਦੀ  ਰਾਖੀ ਅਤੇ ਭ੍ਰਿਸਟਾਚਾਰ, ਬੇਰੇਜਗਾਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸਖਤ ਕਦਮ ਚੁਕੇਗੀੇ।ਇਸ ਮੌਕੇ ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਹਰਪ੍ਰੀਤ ਸਿੰਘ ਕੋਹਲੀ, ਮਨਪ੍ਰੀਤ ਸਿੰਘ, ਜਸਮੀਤ ਸਿੰਘ ਆਦਿ ਮੌਜੂਦ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply