Saturday, September 26, 2026

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਾਰ ਕਬੂਲੀ

ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) –  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਕਬੂਲ ਕਰਦਿਆਂ ਕਿਹਾ ਹੈ ਕਿ ਉਹ ਜਨਤਾ ਦਾ ਫੈਸਲਾ ਕਬੂਲਦੇ ਹਨ, ਕਿਉਂਕਿ ਲੋਕਤੰਤਰ ਵਿੱਚ ਜਿੱਤ ਹਾਰ ਬਣੀ ਆਈ ਹੈ।Sukhbir Badalਕਾਂਗਰਸ ਪ੍ਰਧਾਨ ਅਤੇ ਪੰਜਾਬ ਦੀ ਵਾਗਡੋਰ ਸੰਭਾਲ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਬੇਸ਼ੱਕ ਉਨਾਂ ਦੀ ਪਾਰਟੀ ਹਾਰੀ ਹੈ, ਪਰ ਅਕਾਲੀ ਦਲ ਦੀ ਵੋਟ ਪ੍ਰਤੀਸ਼ਤ ਆਮ ਆਦਮੀ ਪਾਰਟੀ ਤੋਂ ਵੱਧ ਰਹੀ ਹੈ।ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਵਲੋਂ ਪੰਜਾਬ ਵਿੱਚ ਵਿਕਾਸ ਦੇ ਬਹੁਤ ਜਿਆਦਾ ਕੰਮ ਕਰਵਾਏ ਗਏ ਹਨ, ਪਰ ਜਨਤਾ ਨੂੰ ਉਨਾਂ ਦੀ ਜਾਣਕਾਰੀ ਦੇਣ ਵਿਚ ਉਹ ਸ਼ਾਇਦ ਅਸਫਲ ਰਹੇ ਹਨ, ਜਿਸ ਦੀ ਪਾਰਟੀ ਵਲੋਂ ਸਮੀਖਿਆ ਕੀਤੀ ਜਾਵੇਗੀ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply