ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) ਚੋਣਾਂ ਵਿੱਚ ਪਾਰਟੀ ਦੀ ਹਾਰ ਉਪਰੰਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵਾਈ.ਪੀ ਸਿੰਘ ਬਦਨੌਰ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ, ਲੇਕਿਨ ਉਹ ਨਵੀ ਸਰਕਾਰ ਦੇ ਗਠਨ ਤੱਕ ਸਰਕਾਰ ਚਲਾਉਣਗੇ।
ਅਸਤੀਫਾ ਦੇਣ ਉਪਰੰਤ ਗੱਲਬਾਤ ਕਰਦਿਆਂ ਬਾਦਲ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਨਾਂ `ਤੇ ਚੋਣਾਂ ਦੌਰਾਨ ਜੋ ਕਾਂਗਰਸ ਦੀ ਮਦਦ ਕਰਨ ਦੇ ਦੋਸ਼ ਲਾਏ ਜਾ ਰਹੇ ਹਨ, ਉਹ ਬੇਬੁਨਿਆਦ ਹਨ।ਉਨਾਂ ਕਿਹਾ ਕਿ ਉਹ ਹਮੇਸ਼ਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਅਤੇ ਐਮਰਜੈਂਸੀ ਲਾਉਣ ਵਾਲੀ ਕਾਂਗਰਸ ਦੇ ਵਿਰੋਧੀ ਰਹੇ ਹਨ। ਇਸ ਲਈ ਕਾਂਗਰਸ ਦੀ ਮਦਦ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਉਨਾਂ ਕਿਹਾ ਕਿ ਜਿਵੇਂ ਅੱਗ `ਤੇ ਪਾਣੀ ਦਾ ਮੇਲ ਨਹੀਂ ਹੋ ਸਕਦਾ ਠੀਕ ਉਸੇ ਤਰਾਂ ਅਕਾਲੀ ਦਲ ਵਲੋਂ ਕਾਂਗਰਸ ਦੀ ਮਦਦ ਸੰਭਵ ਨਹੀਂ ਹੈ।ਸ੍ਰ. ਬਾਦਲ ਨੇ ਕੈਪਟਨ ਨੂੰ ਚੋਣਾਂ ਵਿੱਚ ਜਿੱਤ ਦੀ ਵਧਾਈ ਵੀ ਦਿੱਤੀ।ਇਸ ਸਮੇਂ ਸੁਖਬੀਰ ਸਿੰਘ ਬਾਦਲ ਵੀ ਉਨਾਂ ਦੇ ਨਾਲ ਸਨ ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media