Saturday, May 30, 2026

16 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਵਜੋਂ ਸਹੁੰ ਚੁਕਣਗੇ ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ)  ਬੇਮਿਸਲ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦੇ ਵਿਧਾਨ ਮੰਡਲ ਦਾ ਨੇਤਾ ਚੁਣ ਲਿਆ ਗਿਆ।Captain Amrinder Singhਇਸ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਪੰਜਾਬ ਵਾਈ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਉਨਾਂ ਨੇ ਪੰਜਾਬ ਵਿੱਚ ਸਰਕਾਰ ਬਨਾਉਣ ਦਾ ਪੱਤਰ ਸੌਂਪਿਆ।ਜਿਸ ਉਪਰੰਤ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨਾਂ ਨੂੰ ਰਾਜਪਾਲ ਪੰਜਾਬ ਨੇ 16 ਮਾਰਚ ਨੂੰ ਸਰਕਾਰ ਬਨਾਉਣ ਦਾ ਸੱਦਾ ਦਿਤਾ ਹੈ ਅਤੇ ਉਹ 16 ਮਾਰਚ ਨੂੰ ਆਪਣੇ ਅਹੁੱਦੇ ਦੀ ਸਹੁੰ ਚੁਕਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਾਰ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਆਪ ਪਾਰਟੀ ਨੇ ਸੋਸ਼ਲ ਮੀਡੀਆ `ਤੇ ਹਵਾ ਬਣਈ ਸੀ, ਜਿਸ ਦੀ ਫੂਕ ਚੋਣਾਂ ਵਿੱਚ ਨਿਕਲ ਗਈ ਹੈ।ਨਸ਼ਾ ਖਤਮ ਕਰਨ ਬਾਰੇ ਉਨਾਂ ਕਿਹਾ ਕਿ ਜਨਤਾ ਨਾਲ ਕੀਤੇ ਸਾਰੇ ਵਾਅਦੇ ਹਰ ਹਾਲਤ `ਚ ਪੂਰੇ ਕੀਤੇ ਜਾਣਗੇ ਅਤੇ ਚਿੱਟੇ ਦੇ ਖਾਤਮੇ ਲਈ ਐਸ.ਆਈ.ਟੀ ਦਾ ਗਠਨ ਕੀਤਾ ਜਾਵੇਗਾ।ਉਨਾਂ ਕਿਹਾ ਕਿ ਬਰਗਾੜੀ, ਬਹਿਬਲ ਕਲਾਂ, ਨਾਭਾ ਜੇਲ ਬਰੇਕ ਅਤੇ ਪਿਛਲ਼ੀ ਸਰਕਾਰ ਸਮੇਂ ਦਰਜ ਕੀਤੇ ਗਏ ਫਰਜ਼ੀ ਕੇਸਾਂ ਦੀ ਪੜਤਾਲ ਕਰਵਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਬਿਕਰਮ ਸਿੰਘ ਮਜੀਠੀਆ ਨੂੰ ਜੇਲ ਭੇਜਣ ਦੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਸਿਆਸੀ ਰੰਜ਼ਿਸ਼ ਤਹਿਤ ਕਿਸੇ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋਵੇਗੀ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply