
ਬਠਿੰਡਾ, 12 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸ਼ਨੀਚਰਵਾਰ ਵਾਲੇ ਦਿਨ ਗੁਰੂ ਕੀ ਨਗਰੀ ਗਲੀ ਨੰ: 5ਬੀ’ ਸਥਿਤ ਜਰਨੈਲ ਸਿੰਘ ਦੇ ਨਵੇਂ ਘਰ ਦੀ ਖੁਸ਼ੀ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ ਅਤੇ ਪਰਿਵਾਰ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਗਈ।ਇਸ ਮੌਕੇ ਗੁਰਜਿੰਦਰ ਸਿੰਘ ਸਾਹਨੀ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਅਬਨਾਸ਼ ਸਿੰਘ ਸੋਢੀ, ਬੇਅੰਤ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਗੁਰਦਰਸ਼ਨ ਸਿੰਘ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਨੇ ਸੰਗਤੀ ਰੂਪ ਵਿਚ ਪਾਠ ਅਤੇ ਸ਼ਬਦ ਕੀਰਤਨ ਕੀਤਾ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media