ਜੰਡਿਆਲਾ ਗੁਰੂ, 12 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆ ਦੱਸਿਆ ਕਿ ਨਵੀਂ ਸਰਕਾਰ ਦੇ ਕੈਬਨਿਟ ਦੇ ਗਠਨ ਤੋ ਬਾਅਦ ਨਵੇਂ ਬਨਣ ਵਾਲੇ ਸਿੱਖਿਆ ਮੰਤਰੀ ਦੇ ਸਬੰਧਿਤ ਜਿਲ੍ਹੇ ਵਿੱਚ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਜਲਦੀ ਹੀ ਬੁਲਾਈ ਜਾਵੇਗੀ।ਉਹਨਾਂ ਦੱਸਿਆ ਕਿ ਪ੍ਰਾਇਮਰੀ ਪੱਧਰ ਦੀਆਂ ਰਹਿੰਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਿੱਖਿਆ ਮੰਤਰੀ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਇਸ ਮੀਟਿੰਗ ਵਿੱਚ ਯੂਨੀਅਨ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।ਲਾਹੌਰੀਆ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ, ਸੂਬਾ ਕਮੇਟੀ ਮੈਂਬਰ, ਸਮੂੰਹ ਜਿਲ੍ਹਿਆ ਦੇ ਜਿਲ੍ਹਾ ਪ੍ਰਧਾਨ ਆਦਿ ਸ਼ਾਮਲ ਹੋਣਗੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media