Friday, March 27, 2026

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲਗਾਇਆ ਜਾਵੇਗਾ ਨੈਸ਼ਨਲ ਫਲੈਗ

ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਨੈਸਨਲ ਫਲੈਗ ਲਗਾਉਂਣ ਲਈ ਵੱਖ ਵੱਖ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ ਇਹ ਨਿਰਧਾਰਤ ਕੀਤਾ ਗਿਆ ਹੈ ਕਿ ਕਰੀਬ 100 ਫੁੱਟ ਉੱਚਾ ਕੌਮੀ ਝੰਡਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਵਾਲੀ ਪਾਰਕ ਵਿੱਚ ਲਗਾਇਆ ਜਾਵੇਗਾ ਅਤੇ ਜਲਦੀ ਹੀ ਇਸ ਪ੍ਰੋਜੈਕਟ ਦਾ ਕੰਮ ਸੁਰੂ ਕੀਤਾ ਜਾਵੇਗਾ।PPN1203201718 ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਪ੍ਰੋਗਰੈਸਿਵ ਪਠਾਨਕੋਟ ਲਈ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਸਿਵਲ ਹਸਪਤਾਲ ਪਠਾਨਕੋਟ, ਪ੍ਰਿੰਸੀਪਲ ਹਰੀਸ ਮੋਹਣ ਆਈ.ਟੀ.ਆਈ (ਲੜਕੇ), ਨਰੇਸ ਮਹਾਜਨ, ਡਾ. ਹਰਿੰਦਰ ਸਿੰਘ ਬੈਂਸ ਮੁੱਖ ਖੇਤੀ ਬਾੜੀ ਅਫਸਰ, ਡਾ. ਅਮਰੀਕ ਸਿੰਘ ਬਲਾਕ ਖੇਤੀ ਬਾੜੀ ਅਫਸਰ, ਸੁੱਚਾ ਸਿੰਘ ਜੇਲ ਸੁਪਰੀਡੇਂਟ, ਅਮਨ ਠਾਕੁਰ, ਅਨਿਲ ਬਾਂਸਲ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਨੈਸਨਲ ਫਲੈਗ ਦਾ ਪ੍ਰੋਜੈਕਟ ਜਲਦੀ ਹੀ ਪੂਰਾ ਕਰ ਕੇ ਜਿਲ੍ਹਾ ਪਠਾਨਕੋਟ ਨੂੰ ਸਮਰਪਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਈ-ਲਾਇਬੇ੍ਰਰੀ ਪ੍ਰੋਜੈਕਟ ਵੀ ਪੂਰੀ ਤਰ੍ਹਾਂ ਨਾਲ ਤਿਆਰ ਹੈ ਇਸ ਤੋਂ ਪਹਿਲਾ ਹਰੇਕ ਸੀਨੀਅਰ ਸੈਕੰਡਰੀ ਸਕੂਲ ਨਾਲ ਸੰਪਰਕ ਕਰ ਕੇ ਜਲਦੀ ਹੀ ਇਕ ਸਮਾਰੋਹ ਰੱਖਿਆ ਜਾਵੇਗਾ ਅਤੇ ਬੱਚਿਆਂ ਨੂੰ ਈ-ਲਾਈਬ੍ਰੇਰੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਵਿਦਿਆਰਥੀ ਇਸ ਈ-ਲਾਇਬ੍ਰੇਰੀ ਤੋਂ ਵਧੇਰੇ ਲਾਭ ਪ੍ਰਾਪਤ ਕਰ ਸਕਣ।ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲਦੀ ਹੀ ਜਿਲ੍ਹੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਾਹਰਵੀਂ ਕਲਾਸ ਵਿੱਚ ਪੜਦੇ ਵਿਦਿਆਰਥੀਆਂ ਲਈ ਇਕ ਸਰਵੇ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਸਰਵੇ ਨਾਲ ਬੱਚਿਆਂ ਦੀ ਜਿਸ ਖੇਤਰ ਵਿੱਚ ਰੂਚੀ ਹੈ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਭਵਿੱਖ ਵਿੱਚ ਆਪਣਾ ਕਿੱਤਾ ਅਤੇ ਨੋਕਰੀਆਂ ਲਈ ਦਿੱਤੀਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਬੱਚਿਆਂ ਨੂੰ ਤਿਆਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪਠਾਨਕੋਟ ਦੀ ਜਲਦੀ ਇਕ ਵੈਬਸਾਈਟ ਵੀ ਤਿਆਰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਕਿੱਲ ਡਿਵੈਲਪਮੈਂਟ ਲਈ ਸਰਕਾਰੀ ਦਫਤਰ ਜੋ ਖਾਲੀ ਹੋਏ ਹਨ ਉਸ ਵਿੱਚ ਪ੍ਰੋਜੈਕਟ ਸੁਰੂ ਕਰ ਕੇ ਬੱਚਿਆਂ ਨੂੰ ਵੱਖ ਵੱਖ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਮੀਟਿੰਗ ਦੋਰਾਨ ਚਿਲਡਰਨ ਹੋਮ, ਮਸਵਰਾ ਪ੍ਰੋਜੈਕਟ ਅਤੇ ਸਾਂਝ ਸਵੇਰ ਪ੍ਰੋਜੈਕਟ ਤੋਂ ਇਲਾਵਾ ਹੋਰ ਪ੍ਰੋਜੈਕਟਾਂ ਤੇ ਵੀ ਚਰਚਾ ਕੀਤੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply