ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਸੁਸਾਇਟੀ ਵਲੋਂ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬੀਤੇ ਦਿਨੀ ਅੱਠਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਕੂਲ ਕਮੇਟੀ ਪ੍ਰਧਾਨ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਹੋਰ ਕਮੇਟੀ ਮੈਂਬਰ ਸ਼ਾਮਿਲ ਹੋਏ।
ਸੱਤਵੀਂ ਕਲਾਸ ਦੇ ਬੱਚਿਆਂ ਵਲੋਂ ਆਪਣੀ ਸੀਨੀਅਰ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਇਸ ਪਾਰਟੀ ਦੌਰਾਨ ਡਾਂਸ, ਗੀਤ, ਭੰਗੜੇ ਤੇ ਗਿੱਧੇ ਤੋਂ ਇਲਾਵਾ ਕੈਂਡਲ ਅਤੇ ਬੈਲੂਨ ਮੁਕਾਬਲੇ ਕਰਵਾਏ ਗਏ।ਇਸ ਸਮੇਂ ਅੱਠਵੀਂ ਕਲਾਸ ਦੇ ਦਿਲਰਾਜ ਸਿੰਘ ਸਪਿਰਟ ਆਫ ਸਕੂਲ ਅਤੇ ਪੁਨੀਤ ਕੌਰ ਮਿਸ ਪੰਜਾਬਣ ਐਲਾਨੇ ਗਏ।ਜਦਕਿ ਪ੍ਰਿਆਦੀਪ ਕੌਰ ਸਪਿਰਟ ਆਫ ਸਕੂਲ ਤੇ ਹਰਮੀਤ ਨੂੰ ਬੈਸਟ ਟਰਬਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਹਰਜਾਪ ਸਿੰਘ ਨੇ ਬੱਚਿਆਂ ਨੂੰ ਸ਼ੁੱਭਇਛਾਵਾਂ ਦੇ ਕੇ ਉਨਾਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ।
ਉਹਨਾਂ ਕਿਹਾ ਕਿ ਉਹ ਇਮਤਿਹਾਨਾਂ ਵਿਚੋਂ ਵਧੀਆ ਨੰਬਰ ਲੈ ਕੇ ਮੈਰਿਟ ਪੁਜੀਸ਼ਨਾਂ ਹਾਸਲ ਕਰਨ ਲਈ ਸਖਤ ਮਿਹਨਤ ਕਰਨ ਅਤੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ।ਸਕੂਲ ਸੈਕਟਰੀ ਜਸਬੀਰ ਸਿੰਘ ਸੱਗੂ ਨੇ ਵੀ ਵਿਦਿਆਰਥੀਆਂ ਨੂੰ ਅਹਿਮ ਪੁਜੀਸ਼ਨਾਂ ਪ੍ਰਾਪਤ ਕਰਕੇ ਉਚੇ ਅਹੁੱਦਿਆਂ ਤੇ ਬਿਰਾਜਮਾਨ ਹੋਣ ਦਾ ਅਸ਼ੀਰਵਾਦ ਦਿੱਤਾ।
ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ ਨੇ ਸਕੂਲ ਛੱਡ ਕੇ ਜਾਣ ਵਾਲੇ ਬੱਚਿਆਂ ਨੂੰ ਅੱਗੇ ਜਾ ਕੇ ਅਧਿਆਪਕਾਂ ਤੇ ਸਾਥੀ ਵਿਦਿਆਰਥੀਆਂ ਦਾ ਮਾਣ ਸਨਮਾਨ ਕਰਨ ਲਈ ਪ੍ਰੇਰਿਆ।ਵਾਇਸ ਪ੍ਰਿੰਸੀਪਲ ਸੁਰਿੰਦਰ ਕੌਰ ਤੇ ਡੇਜ਼ੀ ਮੈਡਮ ਨੇ ਵੀ ਬੱਚਿਆਂ ਨਾਲ ਵਿਚਾਰਾਂ ਦੀ ਸਾਂਝ ਪਾਈ।ਇਸ ਮੌਕੇ ਸਤਪਾਲ ਸਿੰਘ, ਜਗਦੀਸ਼ ਕੌਰ, ਅੰਮ੍ਰਿਤਪਾਲ ਕੌਰ, ਬਲਜੀਤ ਚੌਹਾਨ, ਮਨਮੀਤ ਕੌਰ, ਪਰਮਜੀਤ ਕੌਰ, ਅੰਮ੍ਰਿਤਪਾਲ ਕੌਰ, ਮੈਡਮ ਸ਼ਮਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media