Monday, June 22, 2026

ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜਰੀ

ਬਠਿੰਡਾ, 13 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾੳੂਨ ਫੇਜ਼-1 ਦੀ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ। PPN1303201701ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਕੇ ਕੀਤਾ ਗਿਆ।ਉਪਰੰਤ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਡਾ: ਨਾਗਪਾਲ ਦੇ ਜਥੇ ਨਾਲ ਗੁਰੂ ਨਾਨਕ ਦਰਬਾਰ ਧੋਬੀਆਣਾ ਬਸਤੀ ਵਾਲੇ ਗੁਰਸਿੱਖ ਬੱਚਿਆਂ ਵਲੋਂ ਅਤੇ ਭਾਈ ਨਰਿੰਦਰ ਸਿੰਘ ਬੀਬੀ ਕੌਲਾਂ ਜੀ ਅੰਮ੍ਰਿਤਸਰ ਵਾਲਿਆਂ ਵਲੋਂ ਵੀ ਹਾਜ਼ਰੀ ਲਗਵਾਈ ਗਈ।PPN1303201703ਰਾਤ ਦੇ ਗਿਆਰਾਂ ਵਜੇ ਤੱਕ ਚੱਲੇ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਜਥੇ ਸਮੇਤ ਸ਼ਬਦ ਕੀਤਰਨ ਦੀ ਛਹਿਬਰ ਲਾ ਕੇ ਜਿਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਬਾਣੀ ਦੀ ਮਹੱਤਤਾ ਬਾਰੇ ਦੱਸਿਆ।ਅਰਦਾਸ ਉਪਰੰਤ ਫਲ ਅਤੇ ਪਕੋੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।PPN1303201702ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਇਸਤਰੀ ਸਤਸੰਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਸੇਵਾ ਕਰ ਕੇ ਜੀਵਨ ਸਫਲਾ ਕੀਤਾ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply