ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਹੋਲਾ ਮਹੱਲਾ ਦੇ ਸੰਬੰਧ ਵਿੱਚ ਪੰਡੋਰੀ ਵੜੈਚ ਮਜੀਠਾ ਰੋਡ ਡੇਰਾ ਸੰਤ ਬਾਬਾ ਨਿਰੰਜਨ ਸਿੰਘ ਵਿਖੇ ਹੋਲਾ ਮਹੱਲਾ ਸਬੰਧੀ ਤਿੰਨ ਰੋਜਾ ਢਾਡੀ ਦੀਵਾਨ ਸਜਾਏ ਗਏ।ਜਿਸ ਉਘੇ ਢਾਡੀ ਜਥੇ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ।
ਡੇਰਾ ਬਾਬਾ ਸੰਤ ਨਿਰੰਜਨ ਸਿੰਘ ਦੇ ਮੁੱਖ ਸੇਵਾਦਾਰ ਹਰਦਿਆਲ ਸਿੰਘ ਨੇ ਦੱਸਿਆ ਕੇ ਹੋਲਾ ਮਹੱਲਾ ਦਾ ਸ਼ੁਭ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਤਕਰੀਬਨ 50 ਸਾਲਾਂ ਤੋਂ ਮਨਾਇਆ ਜਾ ਰਿਹਾ ਹੈ।ਇਸ ਦਿਨ ਸੰਗਤਾਂ ਭਾਰੀ ਗਿਣਤੀ ਦੇ ਵਿੱਚ ਗੁਰੂ ਘਰ ਦੀਆਂ ਹਾਜਰੀਆਂ ਭਰਦੀਆਂ ਹਨ।ਸੰਗਤਾਂ ਦੇ ਲਈ ਲੰਗਰ ਲਗਾਇਆ ਜਾਂਦਾ ਹੈ ਅਤੇ ਸੇਵਾਦਾਰ ਸੰਗਤਾਂ ਦੀ ਉਤਸ਼ਾਹ ਨਾਲ ਸੇਵਾ ਕਰਦੇ ਹਨ।ਇਸ ਮੌਕੇ ਮੰਗਲ ਸਿੰਘ ਆਧੀ, ਗੱਜਣ ਸਿੰਘ, ਮਨਿੰਦਰ ਸਿੰਘ, ਹਰਦੇਵ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ ਤੋਂ ਇਲਾਵਾ ਨਗਰ ਨਿਵਾਸੀ ਹਾਜਿਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media