ਅਲ਼ਗੋਂ ਕੋਠੀ, 14 ਮਾਰਚ (ਪੰਜਾਬ ਪੋਸਟ ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਹੂੰਝਾ ਫੇਰ ਜਿੱਤ ਨਾਲ ਹਲਕੇ ਵਿੱਚ ਖੁਸ਼ੀ ਦਾ ਮਾਹੋਲ ਬਣਿਆ ਹੋਇਆ ਹੈ ਅਤੇ ਵਰਕਰ ਵੱਖ-ਵੱਖ ਤਰੀਕਿਆਂ ਨਾਲ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।
ਕਾਂਗਰਸੀ ਆਗੂਆਂ ਜਥੇਦਾਰ ਮਿਲਖਾ ਸਿੰਘ ਅਲਗੋਂ, ਬਲਾਕ ਸਮੰਤੀ ਮੈਂਬਰ ਸੁਖਜਿੰਦਰ ਸਿੰਘ ਬਾਸਰਕੇ, ਸਰਪੰਚ ਸਿਮਰਜੀਤ ਸਿੰਘ ਭੈਣੀ, ਸਾਬਕਾ ਸਰਪੰਚ ਮੇਹਰ ਸਿੰਘ ਭੂਰਾ ਕਰੀਮਪੁਰਾ, ਬਾਊ ਰਾਮ ਅਲਗੋਂ ਕੋਠੀ ਨੇ ਸੁਖਪਾਲ ਸਿੰਘ ਭੁੱਲਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਬੇਮਿਸਾਲ ਜਿੱਤ ਨੇ ਇਹ ਸਾਬਤ ਕਰ ਦਿਤਾ ਹੈ ਕਿ ਲੋਕ ਕਾਂਗਰਸ ਪਾਰਟੀ ਨੂੰ ਦਿਲੋਂ ਪਿਆਰ ਕਰਦੇ ਹਨ, ਇਸੇ ਲਈ ਹਲਕੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ।ਉਨਾਂ ਕਿਹਾ ਕਿ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਨਾਲ ਪੂਰੇ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਮਾਣ ਵਧਿਆ ਹੈ।ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਕਾਂਗਰਸ ਪਾਰਟੀ ਵਿਸ਼ੇਸ਼ ਤੋਰ `ਤੇ ਕਦਮ ਚੁੱਕੇਗੀ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media