ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ’ਤੇ ਸਿੱਖ ਵਾਤਾਵਰਣ ਦਿਵਸ ਨੂੰ ਸਮਰਪਿਤ ਦਾਤਾਰ ਐਜੂਕੇਸ਼ਨ ਅਤੇ ਇਨਵਾਇਰਮਂੈਟ ਟਰੱਸਟ ਬਠਿੰਡਾ ਵਲੋਂ ਭਾਈ ਬਲਜੀਤ ਸਿੰਘ ਦੀ ਅਗਵਾਈ ਵਿਚ ਖਾਲਸਾ ਗੁਰਮਤਿ ਵਿਦਿਆਲਾ ਸਿਵੀਆਂ ਰੋਡ ਗਿੱਲਪੱਤੀ ਬਠਿੰਡਾ ਤੋਂ ਵਾਤਾਵਰਣ ਜਾਗਰੂਕਤਾ ਲਈ ਸਾਇਕਲ ਮਾਰਚ ਹਰਿਰਾਏਪੁਰ ਤੱਕ ਕੱਢਿਆ ਗਿਆ। ਪਿੰਡ ਗਿੱਲਪੱਤੀ ਵਿਚ ਖਿਡਾਰੀਆਂ ਨੂੰ ਪ੍ਰਤੀ ਉਤਸ਼ਾਹਿਤ ਕਰਨ ਲਈ ਵਾਲੀਬਾਲਾ ਵੰਡੀਆਂ ਗਈਆਂ।
ਭਾਈ ਜਸਕਰਨ ਸਿੰਘ ਸਿਵੀਆਂ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਪੰਜਾਬ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ ਅਤੇ ਉਨਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਗੁਰੂੁ ਸਾਹਿਬ ਦੇ ਗੁਰਤਾ ਗੱਦੀ ਅਤੇ ਦੇਸ਼ੀ ਮਹੀਨਿਆਂ ਦੇ ਮੁਤਾਬਕ ਨਵੇਂ ਸਾਲ ਦੀਆਂ ਵਧਾਈਆਂ ਤੋਂ ਇਲਾਵਾ ਪ੍ਰਬੰਧਕਾਂ ਵਲੋਂ ਕੀਤੇ ਵਾਤਾਵਰਣ ਸੰਬੰਧੀ ਕਾਰਜਾਂ ਦੀ ਸਲਾਘਾ ਕੀਤੀ।ਇਸ ਮੌਕੇ ਕੈਪਟਨ ਹਰਜਿੰਦਰ ਸਿੰਘ ਸੰਧੂ, ਅਵਤਾਰ ਸਿੰਘ ਕੈਂਥ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ, ਇਕਬਾਲ ਸਿੰਘ ਸੋਨੀ, ਸਰਬਜੀਤ ਸਿੰਘ ਬੱਬੂ, ਗੁਰਦੇਵ ਸਿੰਘ ਸੰਘੜਾ, ਬਲਵਿੰਦਰ ਸਿੰਘ ਗੋਰਾ ਅਤੇ ਸਮੂਹ ਵਿਦਿਆਰਥੀ ਅਤੇ ਭਾਈ ਬਲਜੀਤ ਸਿੰਘ ਨੇ ਵਾਤਾਵਰਣ ਨੂੰ ਬਚਾਉਣ ਲਈ ਇਲਾਕੇ ਨਿਵਾਸੀਆ ਨੂੰ ਸੰਦੇਸ਼ ਦਿੱਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media