ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸੰਮਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ‘ਤੇ ਚੀਫ ਖਾਲਸਾ ਦੀਵਾਨ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ।ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਆਈਆਂ ਸੰਗਤਾਂ ਨੂੰ ਖਾਲਸਾ ਪੰਥ ਦੇ ਨਵੇਂ ਸਾਲ ਦੀ ਵਧਾਈ ਦਿੱਤੀ।ਉਨਾਂ ਕਿਹਾ ਕਿਹਾ ਕਿ ਸਿੱਖ ਕੌਮ ਨੂੰ ਅਪਣੇ ਅਮੀਰ ਵਿਰਸੇ ਅਤੇ ਗੁਰੁ ਦੀਆਂ ਦੀ ਸਿਖਿਆਵਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਹੈ ਕਿਉਂਕਿ ਕਿਸੇ ਵੀ ਕੌਮ ਦੀ ਸ਼ਾਨ ਅਤੇ ਤਰੱਕੀ ਉਸ ਦੀ ਅਮੀਰ ਵਿਰਾਸਤ ਤੋਂ ਹੀ ਝਲਕਦੀ ਹੈ।ਉਹਨਾਂ ਸਿੱਖ ਧਰਮ ਵਿਚ ਚੇਤ ਮਹੀਨੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਦਸਿਆ ਕਿ ਚੇਤ ਮਹੀਨੇ ਵਿਚ ਪ੍ਰਭੂ-ਭਗਤੀ ਕਰਨ ਨਾਲ ਮਹਾ ਆਤਮਕ ਅਨੰਦ ਪ੍ਰਾਪਤ ਹੁੰਦਾ ਹੈ ਅਤੇ ਮਨੁਖ ਨੂੰ ਸਰਬ ਵਿਆਪਕ ਅਕਾਲ ਪੁਰਖ ਦੇ ਚਰਨਾਂ ਨਾਲ ਹਮੇਸ਼ਾਂ ਜੁੜੇ ਰਹਿਣਾ ਚਾਹੀਦਾ ਹੈ।
ਉਹਨਾਂ ਪੰਜਾਬ ਵਿਚ ਨਵੀਂ ਬਣਨ ਜਾ ਰਹੀ ਕਾਂਗਰਸ ਸਰਕਾਰ ਨੂੰ ਸ਼ੁਭਕਾਮਨਾਵਾਂ ਦਿੰਦਿਆ ਕਿਹਾ ਕਿ 2002-2007 ਦੇ ਅਪਣੇ ਕਾਰਜ ਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਖਾਲਸਾ ਦੀਵਾਨ ਦੇ ਵਿਕਾਸ ਵਿਚ ਅਹਿਮ ਯੋਗਦਾਨ ਦਿੱਤਾ ਹੈ।ਉਹਨਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਗੁਰੁ ਸਾਹਿਬ ਦੀ ਬਖਸ਼ਿਸ਼ ਨਾਲ ਕਾਂਗਰਸ ਸਰਕਾਰ ਸੂਬੇ ਦੀ ਤਰੱਕੀ ਨੂੰ ਮੁੱਖ ਰੱਖਦਿਆਂ ਚੀਫ ਖਾਲਸਾ ਦੀਵਾਨ ਅਤੇ ਇਸ ਦੇ ਵਿਕਾਸ ਪ੍ਰਾਜੈਕਟਾਂ ਦੀ ਸੰਪੂਰਨਤਾ ਵਿਚ ਹਰ ਸੰਭਵ ਸਹਿਯੋਗ ਦੇਵੇਗੀ।ਦੀਵਾਨ ਦੇ ਅਹੁਦੇਦਾਰਾਂ ਅਤੇ ਸੀ.ਕੇ.ਡੀ ਸਕੂਲਾਂ ਅਤੇ ਕਾਲਜਾਂ ਦੇ ਪ੍ਰਿਸੀਪਲਾਂ ਵਲੋਂ ਗੁਰ ਚਰਨਾਂ ਵਿੱਚ ਨਵੇਂ ਵਰੇਂ ਵਿਚ ਚੀਫ ਖਾਲਸਾ ਦੀਵਾਨ ਦੀ ਤਰੱਕੀ ਲਈ ਅਰਦਾਸ ਕੀਤੀ ਗਈ।ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਆਨਰੇਰੀ ਸਕੱੱਰ ਨਰਿੰਦਰ ਸਿੰਘ ਖੁਰਾਣਾ, ਹਰਮਿਂਦਰ ਸਿੰਘ, ਇਜੀ: ਜਸਪਾਲ ਸਿੰਘ, ਮੈਡਮ ਅਮਰਪਾਲੀ, ਜੱਜਬੀਰ ਸਿੰਘ ਵਾਲੀਆ ਤੇ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਮੌਜੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media