ਚੌਂਕ ਮਹਿਤਾ, 14 ਮਾਰਚ- (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਫੌਰਨ ਬਾਅਦ ਪਿੰਡ ਜਲਾਲ ਉਸਮਾ ਦੇ ਕਾਂਗਰਸੀ ਵਰਕਰਾਂ ਨੇ ਪਿਛਲੀ ਸਰਕਾਰ ਦੇ ਸਮੇਂ ਪ੍ਰਸ਼ਾਸਨ ਵਲੋਂ ਕੀਤੀਆਂ ਗਈਆਂ ਕੁਤਾਹੀਆਂ ਬਾਰੇ ਇਕ ਯਾਦ ਪੱਤਰ ਪੁਲਿਸ ਥਾਣਾ ਮਹਿਤਾ ਚੌਕ ਦੇ ਮੁੱਖ ਅਫਸਰ ਨੂੰ ਸੌਂਪ ਕੇ ਦਸਿਆ ਕਿ ਪਿਛਲੇ ਸਮੇਂ ਦੌਰਾਨ ਪਿੰਡ ਜਲਾਲ ਉਸਮਾਂ ਨਸ਼ਿਆਂ ਦੀ ਵਿਕਰੀ ਦਾ ਮੁੱਖ ਅੱਡਾ ਬਣਿਆ ਰਿਹਾ ਹੈ, ਜਿਸ ਬਾਰੇ ਢੁੱਕਵੀਂ ਕਾਰਵਾਈ ਕੀਤੀ ਜਾਵੇ।ਪਿੰਡ ਵਿੱਚ ਵਾਪਰੀਆਂ ਚੋਰੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦਾ ਥਹੁ-ਪਤਾ ਲੱਗਾਇਆ ਜਾਵੇ,ਬਗੈਰ ਸਮਾਜਿਕ ਅਨਸਰਾਂ ਨੂੰ ਨੱਥ ਪਾਈ ਜਾਵੇ ਅਤੇ ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਨਾਲ ਵਧੀਆ ਵਿਹਾਰ ਕਰਕੇ ਲੋਕਾਂ ਨਾਲ ਇਕ ਸੁਹਿਰਦ ਰਿਸ਼ਤਾ ਕਾਇਮ ਕੀਤਾ ਜਾਵੇ।ਉਹਨਾਂ ਨੇ ਪਿੰਡ ਦੀ ਸੱਥ ਵਿੱਚ ਵੀ ਉੱਚ ਅਧਿਕਾਰੀਆਂ ਨੂੰ ਆਮ ਮੀਟਿੰਗ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਨੂੰ ਕਿਹਾ ਅਤੇ ਇਹ ਵਿਸ਼ਵਾਸ਼ ਵੀ ਦਿਵਾਇਆ ਕਿ ਸਾਡੀ ਕਾਂਗਰਸੀ ਲੀਡਰਸ਼ਿਪ ਕਿਸੇ ਵੀ ਦੋਸ਼ੀ ਦੀ ਮਦਦ ਨਹੀਂ ਕਰੇਗੀ।
ਸਹਾਇਕ ਥਾਣਾ ਮੁਖੀ ਸੁਰਿੰਦਰ ਸਿੰਘ ਨੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵੱਚਨਬੱਧ ਹਨ ਅਤੇ ਥਾਣੇ ਵਿੱਚ ਆਉਣ ਵਾਲੇ ਹਰ ਇਕ ਨਾਗਰਿਕ ਦਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਗੁਰਬਖਸ਼ ਸਿੰਘ ਜ਼ਿਲਾ ਮੀਤ ਪ੍ਰਧਾਨ, ਹਰਪ੍ਰੀਤ ਸਿੰਘ, ਕੰਵਲਜੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ ਜਲਾਲ ਉਸਮਾ, ਮੋਹਨ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ, ਰਮਿੰਦਰਜੀਤ ਸਿੰਘ, ਸੰਤੋਖ ਸਿੰਘ, ਉਤਮ ਸਿੰਘ, ਬੂਟਾ ਸਿੰਘ, ਮਲਕੀਤ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media